02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਿੰਡ ਬਲਾਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੇ ਕੀਤਾ ਜਥੇ. ਖਲਵਾੜਾ ਤੇ ਚਾਨਾ ਦਾ ਸਨਮਾਨ <br/>

ਅਜੀਤ ਡੈਸਕ 15-04-2026
ਖਲਵਾੜਾ, 14 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਐਸ.ਸੀ. ਵਿੰਗ) ਜ਼ਿਲ੍ਹਾ ਕਪੂਰਥਲਾ ਦੇ ਨਵਨਿਯੁਕਤ ਸ਼ਹਿਰੀ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਤੇ ਬੀ.ਸੀ. ਵਿੰਗ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਗੁਰਮੁਖ ਸਿੰਘ ਚਾਨਾ ਨੂੰ ਪਿੰਡ ਬਲਾਲੋਂ ਵਿਖੇ ਪੁੱਜਣ ਤੇ ਪੰਚਾਇਤ ਦੀ ਹਾਜ਼ਰੀ ਵਿਚ ਸੀਨੀਅਰ ਅਕਾਲੀ ਆਗੂ ਨਿਰਮਲ ਰਾਮ ਦੀ ਅਗਵਾਈ ਹੇਠ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਜੰਡੂ ਵੀ ਉਚੇਰੇ ਤੌਰ ਤੇ ਮੌਜੂਦ ਸਨ | ਜਿਨ੍ਹਾਂ ਨੇ ਦੋਵੇਂ ਆਗੂਆਂ ਨੂੰ ਅਹਿਮ ਅਹੁਦੇ ਦੇਣ ਲਈ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਅਕਾਲੀ ਆਗੂਆਂ ਨੇ ਜਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਡਟ ਕੇ ਖੜੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਪੱਖੀ ਵਿਚਾਰਧਾਰਾ ਨੂੰ ਮਜ਼ਬੂਤੀ ਦੇ ਨਾਲ ਲੋਕਾਂ ਤੱਕ ਪਹੁੰਚਾਉਣਗੇ | ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖ਼ੁਦ ਮੁਖ਼ਤਿਆਰ ਖੇਤਰੀ ਪਾਰਟੀ ਹੈ, ਜਿਸ ਨੂੰ ਕੋਈ ਵੀ ਫ਼ੈਸਲਾ ਲੈਣ ਲਈ ਦਿੱਲੀ ਵੱਲ ਝਾਤ ਨਹੀਂ ਮਾਰਨੀ ਪੈਂਦੀ | ਉਨ੍ਹਾਂ ਪਿੰਡ ਬਲਾਲੋਂ ਦੇ ਸਮੂਹ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਬੀਬੀ ਪਰਮਿੰਦਰ ਕੌਰ ਪਤਨੀ ਦਿਆਲ ਚੰਦ, ਤਰਸੇਮ ਲਾਲ, ਸ਼ਿੰਗਾਰਾ ਰਾਮ, ਚਰਨਜੀਤ ਸਿੰਘ, ਇੰਦਰਜੀਤ ਸਿੰਘ, ਰੂਪ ਲਾਲ, ਜਸਵੀਰ ਕੁਮਾਰ, ਪਰਮਜੀਤ ਕੁਮਾਰ, ਕਮਲਜੀਤ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਦੀ ਵਾਇਰਿੰਗ ਸ਼ਾਰਟ ਹੋਣ ਨਾਲ ਘਰ 'ਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਯੂਕਰੇਨ ਸਰਹੱਦ 'ਚ ਫਸੇ ਪੰਜਾਬੀ ਨੌਜਵਾਨ ਦੇ ਪਰਿਵਾਰ ਵਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।