21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 16-04-2026
ਕਪੂਰਥਲਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਨਾਲ ਗੀਤਾਂ, ਕਵਿਤਾਵਾਂ, ਕਵੀਸ਼ਰੀ ਪੇਸ਼ ਕੀਤੀ | ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਡਾ. ਹੀਨਾ ਕੁਮਾਰ ਨੇ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਵਿਸਾਖੀ ਦੇ ਤਿਉਹਾਰ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਖ਼ਾਲਸਾ ਪੰਥ ਦੀ ਸਥਾਪਨਾ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਸਾਖੀ ਵਾਲੇ ਦਿਨ ਜ਼ਲ੍ਹਲਿਆਂਵਾਲਾ ਬਾਗ 'ਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸੁਖਦੇਵ ਸਿੰਘ ਨਾਨਕਪੁਰ ਨੇ ਸਮੂਹ ਵਿਦਿਆਰਥੀਆਂ ਨੂੰ ਕਿਸਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸਖ਼ਤ ਮਿਹਨਤ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਵੱਲੋਂ ਆਰਜ਼ੀ ਬੰਨ• ਦੀ ਮਜ਼ਬੂਤੀ ਲਈ ਵਿੱਤੀ ਸਹਾਇਤਾ ਦਿੱਤੀ ਗਈ... ਅਗਲੀ ਖ਼ਬਰ ਮੰਡੀ 'ਚ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ-ਸੁਰਿੰਦਰ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।