08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ

ਅਜੀਤ ਡੈਸਕ 20-04-2026
ਫਗਵਾੜਾ, 19 ਅਪੈ੍ਰਲ (ਹਰਜੋਤ ਸਿੰਘ ਚਾਨਾ)-ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਪਿੰਡ ਸਪਰੋੜ ਵਿਖੇ ਡਾ. ਭੀਮ ਰਾਓ ਅੰਬੇਡਕਰ ਕਮੇਟੀ, ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਤੇ ਪੰਚਾਇਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਰਨੈਲ ਨੰਗਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਤੇ ਬਸਪਾ ਦੇ ਸੀਨੀਅਰ ਆਗੂ ਰਾਮ ਸਿੰਘ ਬੋਲੀਨਾ ਹਾਜ਼ਰ ਰਹੇ | ਸਮਾਗਮ ਦੌਰਾਨ ਮਹਿਮਾਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਨੰਗਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਡਾ. ਅੰਬੇਡਕਰ ਵਲੋਂ ਲਿਖਿਆ ਸੰਵਿਧਾਨ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ ਤੇ ਖਾਸ ਕਰਕੇ ਔਰਤਾਂ ਨੂੰ ਮਿਲੇ ਅਧਿਕਾਰਾਂ ਬਾਰੇ ਵੀ ਜਾਣਕਾਰੀ ਦਿੱਤੀ | ਸਮਾਗਮ ਨੂੰ ਸਫ਼ਲ ਬਣਾਉਣ ਲਈ ਕਈ ਸਮਾਜਿਕ ਆਗੂਆਂ ਤੇ ਪਿੰਡ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ, ਜਿਨ੍ਹਾਂ ਦਾ ਕਮੇਟੀ ਵਲੋਂ ਧੰਨਵਾਦ ਕੀਤਾ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ ਦੇ ਪ੍ਰਧਾਨ ਧਰਮਪਾਲ, ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਰਾਜ, ਸਾਬਕਾ ਸਰਪੰਚ ਬਹਾਦਰ ਸਿੰਘ, ਸੁੱਚਾ ਸਿੰਘ, ਧਰਮਪਾਲ, ਸੁਨੀਲ ਬਾਘਾ, ਹੈਪੀ ਕਲੇਰ, ਤਜਿੰਦਰ ਸਿੰਘ, ਹਰਮਨ ਕਲੇਰ, ਖੁਸ਼ਪਾਲ, ਬਲਜਿੰਦਰ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਬਰਤਾਨੀਆ ਦੇ ਪ੍ਰਭਾਵਸ਼ਾਲੀ ਏਸ਼ੀਅਨ ਲੋਕਾਂ ਦੀ ਸੂਚੀ 'ਚ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਪਹਿਲੇ ਸਥਾਨ 'ਤੇ ਅਗਲੀ ਖ਼ਬਰ ਲਾਇਨ ਅਜੀਤ ਪਾਲ ਸਿੰਘ ਬੰਟੀ ਲਾਇਨ ਕਲੱਬ ਬੇਗੋਵਾਲ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।