08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਵਲੋਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣਾ ਸ਼ਲਾਘਾਯੋਗ ਕਦਮ-ਬਿੱਟੂ ਖੱਖ

ਅਜੀਤ ਡੈਸਕ 20-04-2026
ਨਡਾਲਾ, 19 ਅਪ੍ਰੈਲ (ਰਘਬਿੰਦਰ ਸਿੰਘ)-ਹੈਲਪ ਲਾਈਨ ਐਂਟੀ ਕਰੱਪਸ਼ਨ ਸਾਬਕਾ ਪੰਜਾਬ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਪੰਜਾਬ ਸਰਕਾਰ ਵਲੋਂ ਧਾਰਮਿਕ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜ 'ਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ਨਾਲ ਸਮਾਜ 'ਚ ਤਣਾਅ ਦਾ ਮਾਹੌਲ ਬਣਿਆ | ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣਾ ਸਮੇਂ ਦੀ ਲੋੜ ਸੀ | ਬਿੱਟੂ ਖੱਖ ਨੇ ਕਿਹਾ ਕਿ ਸਰਕਾਰ ਵਲੋਂ ਕੀਤਾ ਗਿਆ ਇਹ ਫ਼ੈਸਲਾ ਕਾਬਿਲ-ਏ-ਤਾਰੀਫ਼ ਹੈ ਤੇ ਇਸ ਨਾਲ ਅਜਿਹੀਆਂ ਘਟਨਾਵਾਂ 'ਤੇ ਨੱਥ ਪਾਉਣ 'ਚ ਮਦਦ ਮਿਲੇਗੀ | ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਹਿੰਮਤ ਨਾ ਹੋਵੇ | ਉਨ੍ਹਾਂ ਅਖੀਰ 'ਚ ਕਿਹਾ ਕਿ ਸਾਰੇ ਵਰਗਾਂ ਨੂੰ ਮਿਲਜੁਲ ਕੇ ਧਾਰਮਿਕ ਸਾਂਝ ਤੇ ਸਹਿਯੋਗ ਦਾ ਮਾਹੌਲ ਬਣਾਈ ਰੱਖਣਾ ਚਾਹੀਦਾ ਹੈ |
ਪਿਛਲੀ ਖ਼ਬਰ ਐਸ. ਐਸ. ਪੀ. ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਇੰਨਰਵੀਲ ਕਲੱਬ ਵਲੋਂ ਸਮਰਥਨ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ 8 ਮੈਂਬਰੀ ਕਮੇਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।