22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਦੀ ਪੰਜਾਬ ਦੇ ਵਿੱਤ ਮੰਤਰੀ ਨਾਲ ਮੀਟਿੰਗ 24 ਨੂੰ -ਹਰਜੀਤ ਸਿੰਘ ਬਰਾੜ <br/>

ਅਜੀਤ ਡੈਸਕ 21-04-2026
ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)-ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਇਕ ਆਨਲਾਈਨ ਮੀਟਿੰਗ ਸੂਬਾਈ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿਚ ਹੋਈ | ਯੂਨੀਅਨ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ 11 ਅਪ੍ਰੈਲ ਨੂੰ ਯੂਨੀਅਨ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਦੇ ਦਫ਼ਤਰ ਮੂਹਰੇ ਸੰਕੇਤਕ ਧਰਨਾ ਲਾਇਆ ਸੀ, ਪਰ ਸੰਗਰੂਰ ਜ਼ਿਲ੍ਹੇ ਦੇ ਪ੍ਰਸ਼ਾਸਨ ਦੇ ਵਿਸ਼ੇਸ਼ ਸੈੱਲ ਵਲੋਂ ਯੂਨੀਅਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਪੰਜਾਬ ਦੇ ਵਿੱਤ ਮੰਤਰੀ ਨਾਲ 24 ਅਪ੍ਰੈਲ ਦੀ ਮੀਟਿੰਗ ਨਿਸ਼ਚਿਤ ਕਰਵਾਈ ਸੀ | ਉਨ੍ਹਾਂ ਕਿਹਾ ਕਿ ਯੂਨੀਅਨ ਨੂੰ ਆਸ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਨਾਲ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਵੇਗੀ | ਜਿਸ ਵਿਚ ਉਨ੍ਹਾਂ ਦੀ 2011 ਤੋਂ ਟੁੱਟੀ ਹੋਈ ਪੇ ਪੈਰਿਟੀ ਬਹਾਲ ਹੋਵੇਗੀ | ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਸੁਖਮੰਦਰ ਸਿੰਘ ਮੋਗਾ, ਸੂਬਾ ਜਨਰਲ ਸਕੱਤਰ ਪੰਕਜ ਸਪਰਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਭਿੰਡਰ, ਸੂਬਾਈ ਮੀਤ ਪ੍ਰਧਾਨ ਯੋਗੇਸ਼ ਕੌੜਾ, ਸੂਬਾਈ ਜਥੇਬੰਦਕ ਸਕੱਤਰ ਜਤਿੰਦਰ ਸਿੰਘ ਭੰਗੂ, ਸੂਬਾ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸੰਧੂ, ਸੂਬਾਈ ਪ੍ਰੈੱਸ ਸਕੱਤਰ ਪਰਮਜੀਤ ਕੁਮਾਰ, ਯੂਨੀਅਨ ਦੇ ਅੰਮਿ੍ਤਸਰ ਜ਼ਿਲ੍ਹੇ ਦੇ ਪ੍ਰਧਾਨ ਬਲਬੀਰ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਧਾਨ ਸਰਬਜੀਤ ਸਿੰਘ, ਤਰਨਤਾਰਨ ਜ਼ਿਲ੍ਹੇ ਦੇ ਪ੍ਰਧਾਨ ਪਰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਜਲੰਧਰ, ਜ਼ਿਲ੍ਹਾ ਪ੍ਰਧਾਨ ਵਿਕਾਸ ਅਗਰਵਾਲ ਲੁਧਿਆਣਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੇਅਰਪਰਸਨ ਗੁਰਵਿੰਦਰ ਕੌਰ ਤੇ ਉਪ ਚੇਅਰਮੈਨ ਮਲਕੀਤ ਸਿੰਘ ਦੀ ਤਾਜਪੋਸ਼ੀ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਲਾਵਾਰਸ ਕਾਰ ਮਿਲੀ, ਪਿਸਤੌਲ ਵੀ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।