22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਿ੍ੰਸੀਪਲ ਪ੍ਰੋਮਿਲਾ ਅਰੋੜਾ ਨੇ ਲੋੜਵੰਦ ਲੜਕੀਆਂ ਲਈ ਸਕਾਲਰਸ਼ਿਪ ਦੇ ਕੇ ਕੀਤਾ ਸ਼ੁੱਭਕਰਮਨ <br/>

ਅਜੀਤ ਡੈਸਕ 21-04-2026
ਨਡਾਲਾ, 20 ਅਪ੍ਰੈਲ (ਰਘਬਿੰਦਰ ਸਿੰਘ)-ਉੱਘੀ ਲੇਖਿਕਾ ਤੇ ਸਮਾਜ ਸੇਵਿਕਾ ਪਿ੍ੰਸੀਪਲ ਪ੍ਰੋਮਿਲਾ ਅਰੋੜਾ ਵਾਸੀ ਕਪੂਰਥਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣੀ ਸਵਰਗਵਾਸੀ ਮਾਤਾ ਪਿ੍ੰਸੀਪਲ ਮਨੋਰਮਾ ਸੇਠੀ ਦੀ ਯਾਦ ਵਿਚ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ | ਇਸ ਤਹਿਤ ਸ਼ਿੰਘਰਾਲਾ ਸਕੂਲ ਨਡਾਲਾ ਵਿਚ ਪੇਂਡੂ ਇਲਾਕੇ ਦੀਆਂ ਵੱਡੀਆਂ ਕਲਾਸਾਂ ਵਿਚ ਪੜ੍ਹਦੀਆਂ ਲੋੜਵੰਦ ਲੜਕੀਆਂ ਲਈ ਵਿਸ਼ੇਸ਼ ਸਕਾਲਰਸ਼ਿਪ ਦੀ ਵਿਵਸਥਾ ਕੀਤੀ ਗਈ ਹੈ | ਸਕੂਲ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਸਕਾਲਰਸ਼ਿਪ ਪ੍ਰਤੀ ਮਹੀਨਾ 1000 ਰੁਪਏ ਦੀ ਹੋਵੇਗੀ, ਜੋ ਕਿ ਬੱਸ ਰਾਹੀਂ ਸਕੂਲ ਆਉਣ ਵਾਲੀ ਕਿਸੇ ਲੋੜਵੰਦ ਤੇ ਹੋਣਹਾਰ ਵਿਦਿਆਰਥਣ ਨੂੰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਪੇਂਡੂ ਇਲਾਕਿਆਂ ਦੀਆਂ ਲੜਕੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਸਹਾਇਤਾ ਵੀ ਹੋਵੇਗੀ | ਉਨ੍ਹਾਂ ਹੋਰ ਦੱਸਿਆ ਕਿ ਸਵਰਗਵਾਸੀ ਪਿ੍ੰਸੀਪਲ ਮਨੋਰਮਾ ਸੇਠੀ ਨੇ ਸੁਲਤਾਨਪੁਰ ਵਿਚ ਆਪਣੀ ਸੇਵਾ ਦੌਰਾਨ ਅਤੇ ਪਿ੍ੰਸੀਪਲ ਪ੍ਰੋਮਿਲਾ ਅਰੋੜਾ ਨੇ ਸਰਕਾਰੀ ਨੌਕਰੀ ਦੌਰਾਨ ਹਮੇਸ਼ਾ ਹੀ ਗਰੀਬ ਅਤੇ ਲੋੜਵੰਦ ਲੜਕੀਆਂ ਦੀ ਸਹਾਇਤਾ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਹ ਸਕਾਲਰਸ਼ਿਪ ਵੀ ਉਨ੍ਹਾਂ ਦੀ ਉਸੇ ਸੋਚ ਦਾ ਪ੍ਰਤੀਕ ਹੈ | ਇਲਾਕੇ ਦੇ ਲੋਕਾਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕਣਕ ਖ਼ਰੀਦ ਮਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਡੀਸੀ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਹਰਜੀ ਮਾਨ ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।