22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 21-04-2026
ਫਗਵਾੜਾ, 20 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਰਬ ਨੌਜਵਾਨ ਸਭਾ ਰਜਿ. ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਾਂਝ ਕੇਂਦਰ ਤੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ | ਸੈਮੀਨਾਰ ਦੌਰਾਨ ਮਾਨਸਿਕ ਤੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਨਿਖਿਲ ਇੰਚਾਰਜ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਫਗਵਾੜਾ ਤੇ ਡਾ. ਹਰਨੂਰ ਦੀ ਅਗਵਾਈ ਹੇਠ ਟੀਮ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਆਪਣੇ ਸੰਬੋਧਨ ਦੌਰਾਨ ਡਾ. ਨਿਖਿਲ ਨੇ ਕਿਹਾ ਕਿ ਨਸ਼ੇ ਕਾਰਨ ਘਰਾਂ 'ਚ ਸ਼ਾਂਤੀ ਭੰਗ ਹੁੰਦੀ ਹੈ, ਆਰਥਿਕ ਹਾਲਤ ਖ਼ਰਾਬ ਹੋ ਜਾਂਦੀ ਹੈ ਤੇ ਸਮਾਜ 'ਚ ਅਪਰਾਧ ਦਰ ਵੀ ਵਧਦੀ ਹੈ | ਡਾ. ਹਰਨੂਰ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਸਮੇਂ ਸਿਰ ਸਹੀ ਮਦਦ ਤੇ ਇਲਾਜ ਨਾਲ ਨਸ਼ੇ ਦੀ ਲੱਤ ਤੋਂ ਬਚਿਆ ਜਾ ਸਕਦਾ ਹੈ | ਸੈਮੀਨਾਰ ਦੌਰਾਨ ਪੰਜਾਬ ਪੁਲੀਸ ਦੇ ਸਾਂਝ ਕੇਂਦਰ ਤੋਂ ਪਹੁੰਚੇ ਰਸ਼ਪਾਲ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੁਲੀਸ ਵਿਭਾਗ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੁਲੀਸ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕਰਦੀ, ਸਗੋਂ ਨਸ਼ਾ ਛੁਡਾਊ ਕੇਂਦਰਾਂ ਨਾਲ ਮਿਲ ਕੇ ਨਸ਼ੇ ਦੀ ਲਤ ਵਿਚ ਫਸੇ ਲੋਕਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਂਦਾ ਜਾ ਰਿਹਾ ਹੈ | ਇਸ ਮੌਕੇ ਸ਼ਮਿੰਦਰ ਕੌਂਸਲਰ, ਸੋਨੂੰ ਬਾਲਾ ਕੌਂਸਲਰ, ਸਤਨਾਮ ਸਿੰਘ ਰਾਣਾ, ਪਰਮਜੀਤ ਰਾਏ, ਜਗਜੀਤ ਸੇਠ, ਗੁਲਸ਼ਨ ਕਪੂਰ, ਆਸ਼ੂ ਬੱਗਾ, ਗੁਰਜੀਤ ਕੌਰ, ਖੁਸ਼ੀ ਰਾਣਾ, ਨਵਜੋਤ ਕੌਰ, ਸਿਮਰਨ, ਅਨੁਰਾਧਾ, ਗੋਮਤੀ, ਦਿਵਯਾ, ਸੰਜਨਾ, ਗੁਰਪ੍ਰੀਤ, ਪਿ੍ਆ, ਪ੍ਰਾਚੀ, ਮੁਸਕਾਨ, ਅਮਨਦੀਪ, ਰੀਟਾ, ਅਮਨਪ੍ਰੀਤ, ਕੋਮਲ, ਹਰਮਨ, ਕਿਰਨ, ਮਮਤਾ, ਹਰਮੀਨ, ਅੰਜਲੀ ਕੁਮਾਰੀ, ਪਿ੍ਯੰਕਾ, ਹਰਪ੍ਰੀਤ, ਨੀਰਜ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਆਨੰਦ ਪਬਲਿਕ ਸਕੂਲ 'ਚ ਬਣਾਇਆ ਬੋਟੈਨੀਕਲ ਗਾਰਡਨ ਬੱਚਿਆਂ ਲਈ ਲਿਵਿੰਗ ਲੈਬ ਵਾਂਗ ਕੰਮ ਕਰੇਗਾ-ਵਿਕਰਮ ਆਨੰਦ ਅਗਲੀ ਖ਼ਬਰ ਕਣਕ ਖ਼ਰੀਦ ਮਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਡੀਸੀ ਨੂੰ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।