22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਸ਼ੇ ਦਾ ਸੇਵਨ ਕਰਨ ਵਾਲੇ ਦੋ ਕਾਬੂ

ਅਜੀਤ ਡੈਸਕ 21-04-2026
ਫਗਵਾੜਾ, 20 ਅਪੈ੍ਰਲ (ਹਰਜੋਤ ਸਿੰਘ ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਰਾਵਲਪਿੰਡੀ ਪੁਲਿਸ ਨੇ ਕਾਬੂ ਕਰਕੇ ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਇੱਕ ਚਾਰਦੀਵਾਰੀ ਅੰਦਰ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਾਣੀਪੁਰ ਕੰਬੋਆ, ਰਾਕੇਸ਼ ਉਰਫ਼ ਸੋਨੂੰ ਪੁੱਤਰ ਵਿਜੈ ਕੁਮਾਰ ਵਾਸੀ ਲੱਖਪੁਰ ਵਜੋਂ ਹੋਈ ਹੈ ਜਦਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 1,13,659 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ-ਅਕਾਸ਼... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ 912 ਕਰੋੜ ਰੁਪਏ ਦੇ ਮੋਹਾਲੀ ਸੜਕ ਪ੍ਰੋਜੈਕਟ ਦੀ ਨਿਰਪੱਖ ਸੀਬੀਆਈ ਜਾਂਚ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।