22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ <br/>

ਅਜੀਤ ਡੈਸਕ 21-04-2026
ਕਪੂਰਥਲਾ, 20 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਮਨਿਆਲਾ ਵਿਖੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਹਾਲਤ ਗੰਭੀਰ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ | ਜੇਰੇ ਇਲਾਜ ਗੁਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੋਠਾ ਲੋਹੀਆਂ ਨੇ ਦੱਸਿਆ ਕਿ ਉਹ ਕੰਬਾਈਨ ਚਲਾਉਣ ਦਾ ਕੰਮ ਕਰਦਾ ਹੈ ਤੇ ਬੀਤੀ ਦੇਰ ਰਾਤ ਕੰਮ ਤੋਂ ਵਾਪਸ ਘਰ ਪੈਦਲ ਜਾ ਰਿਹਾ ਸੀ ਤਾਂ ਮਨਿਆਲਾ ਵਿਖੇ ਪਹੁੰਚਿਆਂ ਤਾਂ ਪਿੱਛੋਂ ਆਉਂਦੀ ਤੇਜ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਇਕ ਬਾਂਹ ਤੇ ਇਕ ਲੱਤ ਟੁੱਟੀ ਗਈ | ਜਿਸਦਾ ਇਲਾਜ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਦਰਜਨਾਂ ਪਰਿਵਾਰ 'ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।