22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗਗਨਦੀਪ ਸਿੰਘ ਘੁੰਮਣ ਨੇ ਬਤੌਰ ਡੀ.ਐਸ.ਪੀ. ਭੁਲੱਥ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 21-04-2026
ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਗਗਨਦੀਪ ਸਿੰਘ ਘੁੰਮਣ ਨੇ ਬਤੌਰ ਡੀ.ਐਸ.ਪੀ. ਭੁਲੱਥ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਪਿਛਲੇ ਡੀ.ਐਸ.ਪੀ. ਕਰਨੈਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਗਗਨਦੀਪ ਸਿੰਘ ਘੁੰਮਣ ਨੂੰ ਡੀ.ਐਸ.ਪੀ. ਭੁਲੱਥ ਲਗਾਇਆ ਗਿਆ ਹੈ | ਚਾਰਜ ਸੰਭਾਲਣ ਉਪਰੰਤ ਡੀ.ਐਸ.ਪੀ. ਗਗਨਦੀਪ ਸਿੰਘ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਨ੍ਹਾਂ ਨੂੰ ਕਿਸੇ ਨਸ਼ਾ ਵੇਚਣ ਵਾਲੇ ਦਾ ਪਤਾ ਚੱਲਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਵੇਚਣ ਵਾਲੇ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਰੱਖਣ ਤਾਂ ਜੋ ਆਵਾਜਾਈ ਵੀ ਵਿਚ ਕੋਈ ਰੁਕਾਵਟ ਨਾ ਪਵੇ | ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ | ਅਗਰ ਕਿਸੇ ਨੂੰ ਕੋਈ ਵੀ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਸਿੱਧਾ ਉਨ੍ਹਾਂ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ ਉਨ੍ਹਾਂ ਦੇ ਦਫ਼ਤਰ ਵਿਚ ਹਰ ਇੱਕ ਦਾ ਸਤਿਕਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਇੰਪਲਾਈਜ਼ ਫੈੱਡਰੇਸ਼ਨ ਦੇ 31ਵੇਂ ਸਥਾਪਨਾ ਦਿਵਸ ਮੌਕੇ ਵਿਸ਼ਾਲ ਕਾਨਫ਼ਰੰਸ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।