22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

'ਮੁੱਖ ਮੰਤਰੀ ਖੇਡ ਮੈਦਾਨ' ਸਕੀਮ ਤਹਿਤ ਜ਼ਿਲ੍ਹੇ ਦੇ ਚਾਰ ਹਲਕਿਆਂ 'ਚ ਬਣਾਏ ਗਏ ਖੇਡ ਮੈਦਾਨ ਲੋਕ ਅਰਪਣ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਆਰੰਭੀ ਗਈ 'ਮੁੱਖ ਮੰਤਰੀ ਖੇਡ ਮੈਦਾਨ' ਸਕੀਮ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਤਿਆਰ ਕੀਤੇ ਖੇਡ ਮੈਦਾਨ ਲੋਕ ਅਰਪਣ ਕੀਤੇ ਗਏ | ਇਸ ਸਬੰਧ ਵਿਚ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਫੱਤੂਢੀਂਗਾ ਵਿਚ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ, ਫਗਵਾੜਾ ਦੇ ਪਿੰਡ ਖਜੂਰਲਾ ਵਿਚ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਤੇ ਕਪੂਰਥਲਾ ਹਲਕੇ ਦੇ ਪਿੰਡ ਨੱਥੂ ਚਾਹਲ ਵਿਚ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ | ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੀ ਤਕਸੀਮ ਕੀਤਾ ਗਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿਚ 108 ਖੇਡ ਮੈਦਾਨ ਬਣਾਏ ਜਾਣੇ ਹਨ ਤੇ ਜਿਨ੍ਹਾਂ ਵਿਚੋਂ 4 ਖੇਡ ਮੈਦਾਨ ਤਿਆਰ ਹੋ ਚੁੱਕੇ ਹਨ, ਜਦਕਿ ਬਾਕੀ ਖੇਡ ਮੈਦਾਨਾਂ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਜੋ ਬਹੁਤ ਜਲਦੀ ਲੋਕਾਂ ਦੇ ਹਵਾਲੇ ਕਰ ਦਿੱਤੇ ਜਾਣਗੇ | ਪਿੰਡ ਫੱਤੂਢੀਂਗਾ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਨੌਜਵਾਨਾਂ ਵਿਚ ਖੇਡ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਸੂਬੇ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿਚ ਸਹਾਈ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿਚ ਫੁੱਟਬਾਲ, ਵਾਲੀਬਾਲ ਤੇ ਬੈਡਮਿੰਟਨ ਵਰਗੀਆਂ ਖੇਡਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਲਗਾਏ ਗਏ ਹਨ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤੋਂ ਇਲਾਵਾ 'ਆਪ' ਦੇ ਆਗੂ ਤੇ ਪਿੰਡਾਂ ਦੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਪੰਜਾਬ 'ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ-ਭਗਵੰਤ ਮਾਨ ਅਗਲੀ ਖ਼ਬਰ ਖਟਕੜ ਕਲਾਂ 'ਚ ਮੁੱਖ ਮੰਤਰੀ ਸ਼ੁਕਰਾਨਾ ਯਾਤਰਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।