22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਦਰਿਆ ਕੰਡੇ ਤੋਂ 5 ਹਜ਼ਾਰ ਲੀਟਰ ਲਾਹਨ ਬਰਾਮਦ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਸਡਾਨਾ)-ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਭਾਰੀ ਮਾਤਰਾ ਵਿਚ ਲਾਹਨ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਜ਼ਿਲ੍ਹਾ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਮੰਡ ਖੇਤਰ ਵਿਚ ਪੈਂਦੇ ਪਿੰਡ ਸ਼ਿਵਦਿਆਲ ਸਿੰਘ ਨੇੜੇ ਦਰਿਆ ਦੇ ਕੰਢੇ ਤੋਂ ਛਾਪੇਮਾਰੀ ਦੌਰਾਨ ਪੰਜ ਹਜ਼ਾਰ ਲੀਟਰ ਲਾਹਨ ਬਰਾਮਦ ਕੀਤੀ, ਜੋ ਕਿ ਡਰੰਮਾਂ ਵਿਚ ਪਾ ਕੇ ਰੱਖੀ ਗਈ ਸੀ ਤੇ ਟੀਮ ਨੇ ਬੇੜੀ ਰਾਹੀਂ ਦਰਿਆ ਪਾਰ ਕਰਕੇ ਤਲਾਸ਼ੀ ਦੌਰਾਨ ਡਰੰਮ ਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕੀਤਾ ਤੇ ਮੌਕੇ 'ਤੇ ਹੀ ਬਰਾਮਦ ਕੀਤੀ 5 ਹਜ਼ਾਰ ਲੀਟਰ ਲਾਹਨ ਨਸ਼ਟ ਕੀਤੀ ਗਈ | ਆਬਕਾਰੀ ਨਿਰੀਖਕ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨਾਂ ਦੌਰਾਨ ਵੀ ਇਹ ਛਾਪੇਮਾਰੀ ਮੁਹਿੰਮ ਜਾਰੀ ਰੱਖੀ ਜਾਵੇਗੀ |
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ 'ਚ ਲੜਾਈ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।