22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ 'ਚ ਲੜਾਈ, ਇਕ ਗੰਭੀਰ ਜ਼ਖ਼ਮੀ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਹਾਥੀਖ਼ਾਨਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਲੜਾਈ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਅੰਮਿ੍ਤਪਾਲ ਪੁੱਤਰ ਰਾਜ ਕੁਮਾਰ ਵਾਸੀ ਮਹਿਤਗਾਬੜ੍ਹ ਜਿਸ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਨੰੂ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਇਕ ਨੌਜਵਾਨ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ |
ਪਿਛਲੀ ਖ਼ਬਰ ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨਾ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਦਰਿਆ ਕੰਡੇ ਤੋਂ 5 ਹਜ਼ਾਰ ਲੀਟਰ ਲਾਹਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।