22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨਾ ਪ੍ਰਦਰਸ਼ਨ ਅੱਜ

ਅਜੀਤ ਡੈਸਕ 07-05-2026
ਭੁਲੱਥ, 6 ਮਈ (ਮਨਜੀਤ ਸਿੰਘ ਰਤਨ)-ਪੰਜਾਬ ਪਾਵਰਕਾਮ ਵਿਭਾਗ ਵਿਚ ਕੰਮ ਕਰਦੀ ਠੇਕਾ ਮੁਲਾਜ਼ਮਾਂ ਦੀ ਪਾਵਰਕਾਮ ਐਂਡ ਟਰਾਂਸਕੋ ਠੇਕਾ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਬਰਕਰਾਰ ਰੱਖਿਆ ਗਿਆ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ ਦਾ ਹਲੇ ਤੱਕ ਜਾਰੀ ਹੈ | ਇਸ ਸਬੰਧੀ ਗੱਲ-ਬਾਤ ਕਰਦੇ ਹੋਏ ਪਾਵਰਕਾਮ ਦਫ਼ਤਰ ਭੁਲੱਥ ਤਾਇਨਾਤ ਠੇਕਾ ਕਰਮਚਾਰੀ ਤੇ ਯੂਨੀਅਨ ਵੱਲੋਂ ਡਵੀਜ਼ਨ ਭੁਲੱਥ ਦੇ ਪ੍ਰਧਾਨ ਜਗਦੀਪ ਸਿੰਘ ਹੁੰਦਲ ਨੇ ਕਿਹਾ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ 7 ਮਈ ਨੂੰ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਹੁੰਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦਾ ਸੱਦਾ ਦੇ ਕੇ ਮੁਲਤਵੀ ਕਰ ਦਿੱਤੀਆਂ ਜਾਂਦੀਆਂ ਅਤੇ ਸਾਡੀਆਂ ਮੰਗਾਂ ਸੁਣਕੇ ਠੰਢੇ ਬਸਤੇ ਵਿਚ ਪਾ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਸਰਕਾਰ ਦਾ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸਦੇ ਵਿਰੋਧ ਵਿਚ ਮੁੜ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ | ਹੁੰਦਲ ਨੇ ਮੰਗਾਂ ਤੋਂ ਜਾਣੂ ਕਰਵਾਇਆ ਕਿ ਜਿਵੇਂ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਲ ਕਰਨਾ, ਘੱਟੋ ਘੱਟ ਗੁਜ਼ਾਰੇ ਯੋਗ ਤਨਖ਼ਾਹ ਲਾਗੂ ਕਰਨੀ, ਬਿਜਲੀ ਨਾਲ ਵਾਪਰੇ ਹਾਦਸੇ ਵਿਚ ਝੁਲਸ ਗਏ ਜਾਂ ਪ੍ਰਭਾਵਿਤ ਹੋਏ ਕਾਮਿਆਂ ਅਤੇ ਮੌਤ ਦੇ ਮੂੰਹ ਪਏ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਪੱਕੀ ਪੈਨਸ਼ਨ ਦੀ ਗਰੰਟੀ ਦੇਣੀ ਅਤੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣਾ ਹੈ, ਇਸਦੇ ਸਮੇਤ ਹੋਰ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ 7 ਮਈ ਨੂੰ ਲੁਧਿਆਣਾ ਧਰਨਾ ਪ੍ਰਦਰਸ਼ਨ ਕਰਨ ਦਾ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਅਤੇ ਡਵੀਜ਼ਨ ਭੁਲੱਥ ਦੇ ਕਰਮਚਾਰੀ ਧਰਨੇ ਵਿਚ ਸ਼ਾਮਲ ਹੋਣਗੇ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਦੀ ਹੋਈ ਮੌਤ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ 'ਚ ਲੜਾਈ, ਇਕ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।