22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਦੀ ਹੋਈ ਮੌਤ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਅੱਜ ਰਾਤ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਇਕ ਕੈਦੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ | ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਹੈ | ਮਿ੍ਤਕ ਹਵਾਲਾਤੀ ਦੀ ਪਹਿਚਾਣ ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੇਂਦਰੀ ਜੇਲ੍ਹ ਵਜੋਂ ਹੋਈ | ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਕੈਦੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ 500 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨਾ ਪ੍ਰਦਰਸ਼ਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।