22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੀ.ਆਈ.ਏ. ਸਟਾਫ਼ ਵਲੋਂ 500 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਸਡਾਨਾ)-ਐਸ.ਪੀ.ਡੀ. ਹਰਿੰਦਰ ਸਿੰਘ ਗਿੱਲ ਤੇ ਡੀ.ਐਸ.ਪੀ.ਡੀ. ਦਵਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਇੰਚਾਰਜ ਤੇ ਉਨ੍ਹਾਂ ਦੀ ਟੀਮ ਵਲੋਂ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਲੱਖਣ ਕਲਾਂ ਰੋਡ ਨੇੜੇ ਨਾਕਾਬੰਦੀ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਰਾਮ ਸਿੰਘ ਤੇ ਲਾਡੀ ਸਿੰਘ ਵਾਸੀਆਨ ਡੋਗਰਾਂਵਾਲ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ | ਮੌਕੇ 'ਤੇ ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਦੀ ਦੇਖ ਰੇਖ ਹੇਠ ਇਨ੍ਹਾਂ ਵਿਅਕਤੀਆਂ ਪਾਸੋਂ ਹੈਰੋਇਨ ਦੀ ਬਰਾਮਦਗੀ ਕੀਤੀ ਗਈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਨ 'ਤੇ ਅਦਾਲਤ ਨੇ ਇਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਤੇ ਇਨ੍ਹਾਂ ਪਾਸੋਂ ਹੋਰ ਵੀ ਬਰਾਮਦਗੀ ਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਗੋਲਕ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।