22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੋਲਕ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੁੱਧ ਕੇਸ ਦਰਜ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਸਡਾਨਾ)-ਗੁਰਦੁਆਰਾ ਸਾਹਿਬ ਅੰਦਰੋਂ ਗੋਲਕ ਚੋਰੀ ਕਰਨ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਦੁਆਰਾ ਸਾਹਿਬ ਵਿਖੇ ਡਿਊਟੀ ਕਰਦੇ ਗ੍ਰੰਥੀ ਰੁਪਿੰਦਰ ਸਿੰਘ ਵਾਸੀ ਅਲੌਦੀਪੁਰ ਨੇ ਦੱਸਿਆ ਕਿ ਉਹ ਬੀਤੀ 4 ਮਈ ਨੂੰ ਸ਼ਾਮ ਦੇ ਸਮੇਂ ਆਪਣੀ ਡਿਊਟੀ ਕਰਨ ਉਪਰੰਤ ਵਾਪਸ ਘਰ ਆ ਗਿਆ ਤੇ ਜਦੋਂ ਸਵੇਰੇ ਗੁਰਦੁਆਰਾ ਸਾਹਿਬ ਜਾ ਕੇ ਦੇਖਿਆ ਤਾਂ ਦਰਵਾਜੇ ਦਾ ਕੁੰਡਾ ਪੁੱਟਿਆ ਹੋਇਆ ਸੀ ਤੇ ਅੰਦਰ ਜਾ ਕੇ ਜਦੋਂ ਦੇਖਿਆ ਤਾਂ ਗੋਲਕ ਮੌਜੂਦ ਨਹੀਂ ਸੀ | ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਦੇਖਣ 'ਤੇ ਪਤਾ ਲੱਗਾ ਕਿ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਵਾਸੀ ਅਲੌਦੀਪੁਰ ਨੇ ਉਕਤ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮਨਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਰਿਸ਼ਤੇਦਾਰੀ 'ਚ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਵਲੋਂ 500 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।