22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਰਿਸ਼ਤੇਦਾਰੀ 'ਚ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਖ਼ਾਨਪੁਰ ਵਿਖੇ ਆਪਣੀ ਰਿਸ਼ਤੇਦਾਰੀ ਵਿਚ ਗਏ ਇਕ ਨੌਜਵਾਨ ਦੀ ਬਿਮਾਰ ਹੋਣ ਉਪਰੰਤ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਜਿਸ ਦਾ ਨਾਂਅ ਰਜੇਸ਼ ਕੁਮਾਰ ਸੂਮਾ ਪੁੱਤਰ ਬਲਦੇਵ ਸਿੰਘ ਵਾਸੀ ਉੱਚਾ ਧੋੜਾ ਜੋ ਕਿ ਆਪਣੇ ਰਿਸ਼ਤੇਦਾਰੀ ਪਿੰਡ ਖ਼ਾਨਪੁਰ ਵਿਚ ਆਇਆ ਸੀ ਅਤੇ ਬਿਮਾਰ ਚੱਲ ਰਿਹਾ ਸੀ, ਜਿਸ ਦੀ ਅਚਾਨਕ ਮੌਤ ਹੋ ਗਈ | ਜਿਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਅਵਾਰਾਗਰਦੀ ਕਰਦੇ ਦੋ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਗੋਲਕ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।