21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੁਲਿਸ ਵਲੋਂ ਅਵਾਰਾਗਰਦੀ ਕਰਦੇ ਦੋ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 07-05-2026
ਭੁਲੱਥ, 6 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਅਵਾਰਾਗਰਦੀ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਏ.ਐੱਸ.ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖੱਸਣ ਵਾਲੀ ਸਾਈਡ ਨੂੰ ਰਵਾਨਾ ਹੋਏ ਤਾਂ ਜਦੋਂ ਪੁਲਿਸ ਪਾਰਟੀ ਸਤਸੰਗ ਘਰ ਭੁਲੱਥ ਖੱਸਣ ਰੋਡ 'ਤੇ ਪੁੱਜੀ ਤਾਂ ਦੋ ਨੌਜਵਾਨ ਬਿਨਾਂ ਵਜਾ ਅਵਾਰਾਗਰਦੀ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਸੜਕ ਦੇ ਕਿਨਾਰੇ ਇੱਕ ਦਰਖ਼ਤ ਦੇ ਪਿੱਛੇ ਛੁਪਣ ਲੱਗੇ | ਜਿਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਂਅ ਹਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਤੇ ਦੂਜੇ ਨੇ ਲਖਵਿੰਦਰ ਸਿੰਘ ਪੁੱਤਰ ਕੰਸਾ ਸਿੰਘ ਵਾਸੀਆਨ ਹੁਸ਼ਿਆਰਪੁਰ ਦੱਸੀ | ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

ਪਿਛਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਰਿਸ਼ਤੇਦਾਰੀ 'ਚ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।