21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ੁਕਰਾਨਾ ਯਾਤਰਾ ਦੇ ਨਾਂਅ 'ਤੇ ਪੰਥ ਨੂੰ ਢਾਲ ਬਣਾ ਕੇ ਚੋਣ ਪ੍ਰਚਾਰ ਕਰ ਰਹੇ ਭਗਵੰਤ ਮਾਨ- ਖੁਰਾਣਾ

ਅਜੀਤ ਡੈਸਕ 07-05-2026
ਫਗਵਾੜਾ, 6 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਵਿਧਾਨਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਮੁੱਖ ਮੰਤਰੀ ਭਗਵੰਤਮਾਨ ਦੀ ਸ਼ੁਕਰਾਨਾ ਯਾਤਰਾ ਦੇ ਫਗਵਾੜਾ ਆਮਦ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ਼ੁਕਰਾਨਾ ਯਾਤਰਾ ਦੇ ਨਾਮ 'ਤੇ ਪੰਥ ਨੂੰ ਢਾਲ ਬਣਾ ਕੇ ਅਗਲੀਆਂ ਵਿਧਾਨਸਭਾ ਚੋਣਾਂ ਦੀ ਪ੍ਰਚਾਰ ਮੁਹਿੰਮ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਭਗਵੰਤ ਮਾਨ ਅਕਸਰ ਕਹਿੰਦੇ ਸਨ ਕਿ ਮੰਤਰੀ ਅਜਿਹੇ ਕੰਮ ਹੀ ਕਿਉਂ ਕਰਦੇ ਹਨ ਕਿ ਉਨ੍ਹਾਂ ਨੂੰ ਟਾਈਟ ਸਕਿਉਰਿਟੀ ਦੀ ਲੋੜ ਪਵੇ, ਉਹੀ ਭਗਵੰਤ ਮਾਨ ਦੀ ਫੇਰੀ ਦੌਰਾਨ ਸ਼ਹਿਰ ਨੂੰ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ | ਖੁਰਾਣਾ ਨੇ ਮੁੱਖ ਮੰਤਰੀ 'ਤੇ ਫਗਵਾੜਾ ਵਾਸੀਆਂ ਦੇ ਜਜ਼ਬਾਤਾਂ ਨਾਲ ਖੇਡਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਹੈਰਾਨ ਕਰਨ ਵਾਲਾ ਹੈ ਕਿ ਉਨ੍ਹਾਂ ਤੱਕ ਇਹ ਗੱਲ ਪਹੁੰਚੀ ਹੈ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਉੱਠ ਰਹੀ ਹੈ, ਜਦਕਿ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਪਿਛਲੀਆਂ ਕਈ ਚੋਣਾਂ ਦੌਰਾਨ ਫਗਵਾੜਾ ਵਾਸੀਆਂ ਨੂੰ ਭਰੋਸਾ ਦੇ ਕੇ ਗਏ ਸੀ ਕਿ ਫਗਵਾੜਾ ਨੂੰ ਜਲਦੀ ਜ਼ਿਲ੍ਹਾ ਬਣਾਇਆ ਜਾਵੇਗਾ |
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਫਗਵਾੜਾ ਆਮਦ 'ਤੇ ਕਿਸਾਨ ਆਗੂ ਹਰਭਜਨ ਬਾਜਵਾ ਨਜ਼ਰਬੰਦ ਅਗਲੀ ਖ਼ਬਰ ਕੋਠੀ 'ਚੋਂ ਸਾਮਾਨ ਚੋਰੀ ਹੋਣ ਸੰਬੰਧੀ ਤਿੰਨ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।