21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਦੀ ਫਗਵਾੜਾ ਆਮਦ 'ਤੇ ਕਿਸਾਨ ਆਗੂ ਹਰਭਜਨ ਬਾਜਵਾ ਨਜ਼ਰਬੰਦ

ਅਜੀਤ ਡੈਸਕ 07-05-2026
ਖਲਵਾੜਾ, 6 ਮਈ (ਮਨਦੀਪ ਸਿੰਘ ਸੰਧੂ)- ਮੁੱਖ ਮੰਤਰੀ ਭਗਵੰਤ ਮਾਨ ਦੀ ਫਗਵਾੜਾ ਆਮਦ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ | ਇਸ ਮੌਕੇ ਕਿਸਾਨ ਆਗੂ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਸੱਥਾਂ 'ਚੋਂ ਸਰਕਾਰ ਚਲਾਉਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਕਿਸਾਨਾਂ ਤੋਂ ਪਤਾ ਨਹੀਂ ਡਰ ਲੱਗ ਰਿਹਾ ਹੈ ਜਿਸ ਦੇ ਚੱਲਦਿਆਂ ਭਗਵੰਤ ਮਾਨ ਦੀ ਫਗਵਾੜਾ ਆਮਦ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਸਮੇਤ ਹੋਰ ਆਗੂਆਂ ਨੂੰ ਸਵੇਰ ਤੋਂ ਹੀ ਨਜ਼ਰਬੰਦ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ | ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਸਮਾਂ ਦੇ ਕੇ ਉਨ੍ਹਾਂ ਦੀ ਗੱਲ ਸ਼ਾਂਤੀਪੂਰਵਕ ਸੁਣੀ ਜਾਵੇ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਲੋਕ ਸਵੈ-ਗਣਨਾ ਦਾ ਕੰਮ 15 ਮਈ ਤੋਂ ਪਹਿਲਾਂ ਕਰਨ-ਅਕਾਸ਼ ਬਾਂਸਲ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਦੇ ਨਾਂਅ 'ਤੇ ਪੰਥ ਨੂੰ ਢਾਲ ਬਣਾ ਕੇ ਚੋਣ ਪ੍ਰਚਾਰ ਕਰ ਰਹੇ ਭਗਵੰਤ ਮਾਨ- ਖੁਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।