21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਿਲ੍ਹੇ ਦੇ ਲੋਕ ਸਵੈ-ਗਣਨਾ ਦਾ ਕੰਮ 15 ਮਈ ਤੋਂ ਪਹਿਲਾਂ ਕਰਨ-ਅਕਾਸ਼ ਬਾਂਸਲ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਲੋਕ ਸਵੈਗਣਨਾ ਦਾ ਕੰਮ 15 ਮਈ ਤੋਂ ਪਹਿਲਾਂ ਮੁਕੰਮਲ ਕਰਨ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਮਹੱਤਵਪੂਰਨ ਥਾਵਾਂ 'ਤੇ ਵਿਸ਼ੇਸ਼ ਹੈਲਪ ਡੈਸਕ ਤੇ ਤਕਨੀਕੀ ਮੁਸ਼ਕਲਾਂ ਦੇ ਨਿਪਟਾਰੇ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਸਵੈਗਣਨਾ ਮੁਹਿੰਮ ਤਹਿਤ ਅੱਜ ਨਗਰ ਨਿਗਮ ਦੇ ਇੰਸਪੈਕਟਰ ਮਨੋਜ ਰੱਤੀ ਦੀ ਮੌਜੂਦਗੀ ਵਿਚ ਆਪਣੀ ਸਵੈਗਣਨਾ ਸਫ਼ਲਤਾ ਪੂਰਵਕ ਮੁਕੰਮਲ ਕਰਨ ਉਪਰੰਤ ਕਹੀ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸਰਲ ਸੁਰੱਖਿਅਤ ਤੇ ਸਮਾਂ ਬਚਾਉਣ ਵਾਲੀ ਪ੍ਰਕਿਰਿਆ ਹੈ | ਇਸ ਲਈ ਲੋਕ ਸਰਕਾਰੀ ਵੈੱਬਸਾਈਟ 'ਤੇ ਜਾ ਕੇ ਜਾਂ ਜ਼ਿਲ੍ਹਾ ਹੈਲਪ ਨੰਬਰ 'ਤੇ ਸੰਪਰਕ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈਗਣਨਾ ਮੁਹਿੰਮ ਤਹਿਤ ਆਪਣੀ ਸਵੈਗਣਨਾ ਬਿਨ੍ਹਾਂ ਕਿਸੇ ਦੇਰੀ ਦੇ ਮੁਕੰਮਲ ਕਰਨ | ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਵੈਗਣਨਾ ਦਾ ਕੰਮ ਬੀਤੀ 30 ਅਪ੍ਰੈਲ ਤੋਂ ਆਰੰਭ ਹੋਇਆ ਸੀ, ਜੋ 15 ਮਈ ਤੱਕ ਜਾਰੀ ਰਹੇਗਾ | ਇਸ ਲਈ ਸਾਰੇ ਯੋਗ ਵਿਅਕਤੀ ਡਿਜੀਟਲ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਸਰਕਾਰੀ ਪੋਰਟਲ ਰਾਹੀਂ ਆਪਣੇ ਘਰ ਬੈਠੇ ਆਪਣੀ ਸਵੈਗਣਨਾ ਕਰਨੀ ਯਕੀਨੀ ਬਣਾਉਣ |
ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਲਈ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਇਲਾਕਾ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਮੁੱਖ ਮੰਤਰੀ ਦੀ ਫਗਵਾੜਾ ਆਮਦ 'ਤੇ ਕਿਸਾਨ ਆਗੂ ਹਰਭਜਨ ਬਾਜਵਾ ਨਜ਼ਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।