21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਧੋਖਾਧੜੀ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਾਬੀ ਸਿੰਘ ਵਾਸੀ ਵਿਲਾ ਕੋਠੀ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਨਾਮ ਸਿੰਘ ਵਾਸੀ ਲੋਹੀਆਂ ਤੇ ਜਗੀਰ ਸਿੰਘ ਵਾਸੀ ਸ਼ਾਹਕੋਟ ਨੇ ਉਸ ਨੂੰ ਯੂਰਪ ਭੇਜਣ ਦੇ ਨਾਂਅ 'ਤੇ ਕਰੀਬ 20 ਲੱਖ ਰੁਪਏ ਦੀ ਠੱਗੀ ਮਾਰੀ ਤੇ ਦੋ ਵਾਰ ਰਾਜ਼ੀਨਾਮਾ ਹੋਣ ਤੋਂ ਬਾਅਦ ਵੀ ਉਕਤ ਵਿਅਕਤੀ ਮੁਕਰ ਗਏ ਤੇ ਉਸ ਨੂੰ ਪੈਸੇ ਵਾਪਸ ਨਹੀਂ ਕੀਤੇ | ਸ਼ਿਕਾਇਤ ਦੀ ਜਾਂਚ ਉਪਰੰਤ ਕੋਤਵਾਲੀ ਪੁਲਿਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਪਰਮਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਫਗਵਾੜਾ ਵਿਚ ਗੱਪਾਂ ਨਾਲ ਹੀ ਘਰ ਪੂਰਾ ਕਰ ਗਿਆ ਮੁੱਖ ਮੰਤਰੀ ਭਗਵੰਤ ਮਾਨ- ਰਜਿੰਦਰ ਚੰਦੀ ਅਗਲੀ ਖ਼ਬਰ ਦਿਲਬਾਗ ਰਾਏ ਮੀਲੂ ਚਾਂਦਪੁਰ ਰੁੜਕੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।