21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਫੱਤੂਢੀਂਗਾ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਦੀ ਯੂਨੀਵਰਸਿਟੀ ਵਲੋਂ ਸਕਾਲਰਸ਼ਿਪ ਲਈ ਚੋਣ

ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਕਾਮਰਸ ਵਿਭਾਗ ਦੀ ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਤੇ ਬੀ.ਕਾਮ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਸ਼ਹਿਨਾਜਦੀਪ ਤੇ ਜੈਸਮੀਨ ਕੌਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਚੋਣ ਕੀਤੀ ਗਈ ਹੈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਕਾਲਜ ਦੀਆਂ ਇਨ੍ਹਾਂ ਵਿਦਿਆਰਥਣਾਂ ਦੀ ਸਕਾਲਰਸ਼ਿਪ ਲਈ ਚੋਣ ਕੀਤੇ ਜਾਣ ਨਾਲ ਸੰਸਥਾ ਦਾ ਮਾਣ ਵਧਿਆ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਵਿਸ਼ਵਾਸ ਦਿਵਾਇਆ ਕਿ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ | ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਸੰਸਥਾ ਦੇ ਅਕਾਦਮਿਕ ਮਿਆਰ ਨੂੰ ਹੋਰ ਮਜ਼ਬੂਤ ਕਰਦੀਆਂ ਹਨ |
ਪਿਛਲੀ ਖ਼ਬਰ ਹਰਕਰਮ ਸਿੰਘ ਰੰਧਾਵਾ ਨੇ ਆਰ. ਟੀ. ਓ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀਆਂ ਮੰਗਾਂ ਸੂਬਾ ਸਰਕਾਰ ਤੁਰੰਤ ਪ੍ਰਵਾਨ ਕਰੇ-ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।