ਕਪੂਰਥਲਾ, 7 ਮਈ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਕਪੂਰਥਲਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਤੇ ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ ਦੀ ਅਗਵਾਈ ਵਿਚ ਹੋਈ | ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿਚ ਕਿਸਾਨਾਂ ਦੇ ਅਹਿਮ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਗਵਰਨਰ ਹਾਊਸ ਦੇ ਘਿਰਾਓ ਸਬੰਧੀ ਉਲੀਕੇ ਗਏ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਬਾਰੇ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ 15 ਮਈ ਦੇ ਗਵਰਨਰ ਹਾਊਸ ਦੇ ਘਿਰਾਓ ਨੂੰ ਸਫ਼ਲ ਬਣਾਉਣ ਲਈ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਮੀਟਿੰਗ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਯੂਨੀਅਨ ਦੀ ਸਰਗਰਮੀ ਨੂੰ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਅਮਰਜੀਤ ਸਿੰਘ, ਸੁਰਜੀਤ ਸਿੰਘ, ਰਾਜਬੀਰ ਚਮਿਆਰਾ, ਤੀਰਥ ਸਿੰਘ, ਗੁਰਦੀਪ, ਜਸਵੀਰ, ਹਰਪਾਲ, ਮੰਗਲ, ਮਨਜੀਤ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਹਰਵਿੰਦਰ ਸੁਮਨ, ਜਗਪਾਲ ਦੰਦੂਪੁਰ ਆਦਿ ਹਾਜ਼ਰ ਸਨ |