ਕਪੂਰਥਲਾ, 7 ਮਈ (ਸਡਾਨਾ)-ਮਾਡਰਨ ਜੇਲ੍ਹਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਰਣਜੀਤ ਸਿੰਘ ਵਾਸੀ ਪਿੰਡ ਤੋਤੀ ਸੁਲਤਾਨਪੁਰ ਲੋਧੀ ਦੇ ਕਬਜ਼ੇ ਵਿਚੋਂ 17.60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |