ਕਪੂਰਥਲਾ, 7 ਮਈ (ਸਡਾਨਾ)-ਇਕ ਵਿਅਕਤੀ ਨੂੰ ਨਿਵੇਸ਼ ਦਾ ਝਾਂਸਾ ਦੇ ਕੇ ਆਨਲਾਈਨ 65 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਕਥਿਤ ਦੋਸ਼ੀ ਹੇਠ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੰਤੋਖ ਸਿੰਘ ਵਾਸੀ ਸੈਂਟਰਲ ਟਾਊਨ ਨੇ ਦੱਸਿਆ ਕਿ ਉਸ ਨੂੰ ਆਨਲਾਈਨ ਨਿਵੇਸ਼ ਦਾ ਝਾਂਸਾ ਦੇ ਕੇ ਅਣਪਛਾਤੇ ਵਿਅਕਤੀਆਂ ਵਲੋਂ 65 ਲੱਖ ਤੋਂ ਵੱਧ ਦੀ ਠੱਗੀ ਮਾਰੀ ਗਈ | ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਮਨਦੀਪ ਕੌਰ ਵਲੋਂ ਕੀਤੀ ਜਾ ਰਹੀ ਹੈ |