03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਚਾਰ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਫਾਟਕ 'ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚ ਝਗੜਾ ਹੋ ਗਿਆ | ਜਿਸ ਵਿਚ ਚਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸਾਹਿਲ ਸ਼ਰਮਾ ਪੁੱਤਰ ਸਤਨਾਮ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਹ ਆਪਣੇ ਸਾਥੀ ਅਜੈ ਪੁੱਤਰ ਬਲਦੇਵ ਵਾਸੀ ਮੁਹੱਲਾ ਠਾਕਰ ਨਗਰ ਨਾਲ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ, ਜਦੋਂ ਉਹ ਔਜਲਾ ਫਾਟਕ ਨੇੜੇ ਪਹੁੰਚਿਆ ਤਾਂ ਉੱਥੇ ਮੌਜੂਦ ਸ਼ਿਵ ਕਾਲੀਆ ਅਤੇ ਸੋਹਣ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਦੋਵੇਂ ਜ਼ਖ਼ਮੀ ਹੋ ਗਏ | ਦੂਸਰੀ ਧਿਰ ਦੇ ਸ਼ਿਵ ਕਾਲੀਆ ਪੁੱਤਰ ਵਿਕਾਸ ਕਾਲੀਆ ਵਾਸੀ ਮਾਰਕਫੈੱਡ ਚੌਂਕ ਨੇੜੇ ਦੱਸਿਆ ਕਿ ਉਹ ਆਪਣੇ ਸਾਥੀ ਸੋਹਣ ਪੁੱਤਰ ਰਾਜ ਕੁਮਾਰ ਨਾਲ ਕਾਲਾ ਸੰਘਿਆਂ ਫਾਟਕ ਨੇੜੇ ਖੜ੍ਹਾ ਸੀ ਅਤੇ ਅਜੈ ਕੁਮਾਰ ਅਤੇ ਸਾਹਿਲ ਸ਼ਰਮਾ ਨੇ ਸੋਹਣ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਉਹ ਸੋਹਣ ਨੂੰ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਆਏ ਤਾਂ ਉਨ੍ਹਾਂ ਨੇ ਅਤੇ ਉਸ ਦੇ ਸਾਥੀਆਂ ਨੇ ਮੇਰੇ 'ਤੇ ਵੀ ਹਮਲਾ ਕਰਕੇ ਮੈਨੂੰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਕਪੂਰਥਲਾ ਵਿਖੇ ਚਾਰੇ ਨੌਜਵਾਨਾਂ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/> ਅਗਲੀ ਖ਼ਬਰ ਨਿਵੇਸ਼ ਦੇ ਝਾਂਸੇ ਆਨਲਾਈਨ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।