ਭੁਲੱਥ, 7 ਮਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਚੋਰੀ ਕਰਨ ਦੀ ਨੀਅਤ ਨਾਲ ਹਨੇਰੇ ਵਿਚ ਲੁੱਕ ਕੇ ਬੈਠਾ ਇੱਕ ਵਿਅਕਤੀ ਕਾਬੂ ਕੀਤਾ ਗਿਆ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬੀਤੀ ਰਾਤ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪੱਕੀ ਦਾਣਾ ਮੰਡੀ ਭੁਲੱਥ ਵਿਖੇ ਪੁੱਜੀ ਤਾਂ ਹਨੇਰੇ ਵਿਚ ਇੱਕ ਵਿਅਕਤੀ ਚੋਰੀ ਦੀ ਨੀਅਤ ਨਾਲ ਲੁੱਕ ਕੇ ਬੈਠਾ ਨਜ਼ਰ ਆਇਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁਲਿਸ ਕਰਮਚਾਰੀਆਂ ਵੱਲੋਂ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਅਵਤਾਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਲਾਡੋਵਾਲ ਸੋਲੇਅ ਜ਼ਿਲ੍ਹਾ ਲੁਧਿਆਣਾ ਦੱਸਿਆ, ਜਿਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |