02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹੈਰੋਇਨ ਸਣੇ ਇੱਕ ਵਿਅਕਤੀ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲਾ ਇੱਕ ਕਾਬੂ

ਅਜੀਤ ਡੈਸਕ 08-05-2026
ਫਗਵਾੜਾ, 7 ਮਈ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸਐਚਓ ਸਿਟੀ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮੇਹਲੀ ਗੇਟ ਸ਼ਨੀ ਮੰਦਿਰ ਲਾਗਿਉਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਨੋਦ ਸ਼ਰਮਾ ਉਰਫ਼ ਵਿੱਕੀ ਪੁੱਤਰ ਪਵਨ ਸ਼ਰਮਾ ਵਾਸੀ ਨਿਗਾਹਾ ਮੁਹੱਲਾ ਮੇਹਲੀ ਗੇਟ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਐੱਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਇੱਕ ਨੌਜਵਾਨ ਨੂੰ ਢੰਡੋਲੀ ਤੋਂ ਰਾਮਗੜ੍ਹ ਰਸਤੇ 'ਚ ਜਾਂਦਿਆਂ ਸਮੇਂ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ਮਲਕਪੁਰ ਵਜੋਂ ਹੋਈ ਹੈ |

ਪਿਛਲੀ ਖ਼ਬਰ ਤਲਬੀਰ ਨੇ ਮਜੀਠਾ ਦੇ 'ਆਪ' ਆਗੂਆਂ ਤੇ ਵਰਕਰਾਂ ਨਾਲ ਨਗਰ ਕੌਂਸਲ ਚੋਣਾਂ ਸੰਬੰਧੀ ਕੀਤੀ ਵਿਚਾਰ ਚਰਚਾ <br/> ਅਗਲੀ ਖ਼ਬਰ ਚੋਰੀ ਹੋਏ ਗਹਿਣਿਆਂ ਦੀ ਬਰਾਮਦਗੀ ਲਈ ਪੀੜਤ ਨੇ ਲਗਾਈ ਇਨਸਾਫ਼ ਦੀ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।