01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਾਬਾ ਨਾਮਦੇਵ ਕਾਲੋਨੀ ਦੇ 11 ਪਰਿਵਾਰ ਸ਼ਿੰਦਰ ਸਿੰਘ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਿਲ <br/>

ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਦੇ ਵਾਰਡ ਨੰਬਰ 47 ਬਾਬਾ ਨਾਮਦੇਵ ਕਲੋਨੀ ਦੇ 11 ਪਰਿਵਾਰਾਂ ਨੇ ਭਾਜਪਾ ਦੇ ਮੰਡਲ ਪ੍ਰਧਾਨ ਕਮਲ ਪ੍ਰਭਾਕਰ ਦੀ ਪ੍ਰੇਰਨਾ ਨਾਲ ਸ਼ਿੰਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਮੁੱਖ ਰੱਖਦਿਆਂ ਅੱਜ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਜਿਸ ਨਾਲ ਪਾਰਟੀ ਨੂੰ ਕਪੂਰਥਲਾ ਵਿਚ ਬੱਲ ਮਿਲਿਆ ਹੈ | ਭਾਜਪਾ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਨਮਾਨਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਸੀ ਪਾਰਟੀਆਂ ਤੋਂ ਇਲਾਵਾ ਆਮ ਲੋਕ ਵੀ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਰਾਸ਼ਟਰ ਨਿਰਮਾਣ, ਕਿਸਾਨ ਭਲਾਈ ਤੇ ਲੋਕ ਭਲਾਈ ਯੋਜਨਾਵਾਂ ਲਈ ਸਭ ਤੋਂ ਭਰੋਸੇਮੰਦ ਰਾਜਨੀਤਿਕ ਪਾਰਟੀ ਬਣ ਗਈ ਹੈ | ਉਨ੍ਹਾਂ ਭਾਜਪਾ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਕਿਹਾ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਆ ਚੁੱਕੇ ਹਨ ਤੇ ਹੁਣ ਬਦਲਾਅ ਲਈ ਉਤਸੁਕ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮਿਲੇਗਾ ਤੇ ਪੰਜਾਬ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ | ਇਸ ਮੌਕੇ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੀਨੀਅਰ ਭਾਜਪਾ ਆਗੂ ਕਪੂਰ ਚੰਦ ਥਾਪਰ, ਰੌਸ਼ਨ ਲਾਲ ਸਭਰਵਾਲ, ਅਸ਼ੋਕ ਮਾਹਲਾ, ਡਾ. ਅਮਰਨਾਥ, ਮੱਸਾ ਸਿੰਘ, ਸੁਨੀਲ ਅਰੋੜਾ, ਰਵਿੰਦਰ ਸ਼ਰਮਾ, ਸ਼ਿੰਦਰ ਸਿੰਘ, ਗੁਰਸਾਹਿਬ ਸਿੰਘ, ਓਮ ਪ੍ਰਕਾਸ਼ ਮਾਹਲਾ, ਸਾਬੀ ਨਾਨਕ ਚੰਦ, ਲੱਕੀ ਸਰਪੰਚ, ਪਿ੍ਥੀ ਰਾਜ, ਰਾਜਨ ਕੁਮਾਰ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜੇਸੀਟੀ ਮਿੱਲ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ ਮੁੱਖ ਮੰਤਰੀ-ਧਾਲੀਵਾਲ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਡਿਜੀਟਲ ਸਟੋਰੀ ਟੈਲਿੰਗ ਕੰਪੀਟੀਸ਼ਨ 'ਚੋਂ ਪ੍ਰਾਪਤ ਕੀਤਾ ਦੂਸਰਾ ਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।