01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਨੇ ਵੈਟਰਨ ਖਿਡਾਰੀ ਸ਼ਿਵ ਕੁਮਾਰ ਦਾ ਕੀਤਾ ਸਨਮਾਨ

ਅਜੀਤ ਡੈਸਕ 08-05-2026
ਨਡਾਲਾ, 7 ਮਈ (ਰਘਬਿੰਦਰ ਸਿੰਘ)-ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਸ਼ਿਵ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਮਾਨ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਸ਼ਿਵ ਕੁਮਾਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੇਸ਼-ਵਿਦੇਸ਼ ਵਿਚ ਹੋਣ ਵਾਲੀਆਂ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਅਤੇ ਦੇਸ਼ ਦਾ ਨਾਮ ਉੱਚਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸ਼ਿਵ ਕੁਮਾਰ ਜੈਵਲਿਨ ਥਰੋਅ ਅਤੇ ਹਰਡਲ ਐਥਲੈਟਿਕਸ ਮੁਕਾਬਲਿਆਂ ਵਿਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੇਸ਼ ਲਈ ਕਈ ਗੋਲਡ ਮੈਡਲ ਜਿੱਤ ਚੁੱਕੇ ਹਨ | ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਅਜਿਹੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੁੰਦੇ ਹਨ ਅਤੇ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਦੇ ਹਨ |ਇਸ ਮੌਕੇ ਸ਼ਿਵ ਕੁਮਾਰ ਨੇ ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ | ਸੁਸਾਇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |ਇਸ ਮੌਕੇ ਸੁਸਾਇਟੀ ਆਗੂ ਹਰਭਜਨ ਸਿੰਘ ਵਾਲੀਆ, ਲਖਬੀਰ ਸਿੰਘ ਸਾਹੀ, ਡਾਕਟਰ ਮਨਵਿੰਦਰ ਸਿੰਘ ਬੱਬੂ, ਸੰਦੀਪ ਕੁਮਾਰ ਲੈਬ ਵਾਲੇ ਤੋਂ ਇਲਾਵਾ ਕਰਨੈਲ ਸਿੰਘ ਸਰਪੰਚ, ਰਣਜੀਤ ਸਿੰਘ ਦਾਊਦਪੁਰ,ਡਾਕਟਰ ਲਾਡੀ, ਚਰਨਜੀਤ ਸਿੰਘ ਸਾਹੀ ਯੂਐਸਏ, ਨਿਸ਼ਾਨ ਸਿੰਘ ਯੂਐਸਏ,ਅਜੇ ਕੁਮਾਰ, ਪ੍ਰਮੋਦ ਜਿਊਲਰ, ਚੰਦਨ ਕੁਮਾਰ, ਬੱਬੂ ਵਰਮਾ, ਜੱਜ ਸੱਚ ਦੇਵਾ,ਸ਼ੇਰਪਾਲ ਸਿੰਘ ਟਿੰਕੂ, ਮੋਨੂ ਪਸਰੀਚਾ, ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਨਿੱਜੀ ਸਕੂਲ ਪ੍ਰਬੰਧਕਾਂ ਨੇ ਦਰਪੇਸ਼ ਮੁਸ਼ਕਿਲਾਂ 'ਤੇ ਕੀਤੀ ਗੰਭੀਰ ਚਰਚਾ ਅਗਲੀ ਖ਼ਬਰ ਜੇਸੀਟੀ ਮਿੱਲ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ ਮੁੱਖ ਮੰਤਰੀ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।