01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਿੱਜੀ ਸਕੂਲ ਪ੍ਰਬੰਧਕਾਂ ਨੇ ਦਰਪੇਸ਼ ਮੁਸ਼ਕਿਲਾਂ 'ਤੇ ਕੀਤੀ ਗੰਭੀਰ ਚਰਚਾ

ਅਜੀਤ ਡੈਸਕ 08-05-2026
ਫਗਵਾੜਾ, 7 ਮਈ (ਹਰਜੋਤ ਸਿੰਘ ਚਾਨਾ)-ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਸ਼੍ਰੀ ਮਹਾਂਵੀਰ ਜੈਨ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਪ੍ਰਧਾਨ ਕੀਮਤੀ ਲਾਲ ਜੈਨ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ ਇਸ ਬੈਠਕ ਦਾ ਮੁੱਖ ਉਦੇਸ਼ ਨਿੱਜੀ ਸਕੂਲਾਂ ਨੂੰ ਵੱਖ-ਵੱਖ ਖੇਤਰਾਂ ਵਿਚ ਆ ਰਹੀਆਂ ਸਮੱਸਿਆਵਾਂ ਤੇ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ | ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਆ ਰਹੀਆਂ ਨਵੀਆਂ ਅਤੇ ਆਧੁਨਿਕ ਤਕਨੀਕਾਂ ਨੂੰ ਲਾਗੂ ਕਰਨ ਸਬੰਧੀ ਵੀ ਗੰਭੀਰਤਾ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਸਕੂਲਾਂ ਨੂੰ ਆ ਰਹੀਆਂ ਕਈ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੈਂਬਰਾਂ ਨੇ ਚਿੰਤਾ ਪ੍ਰਗਟਾਈ ਕਿ ਕਈ ਵਿਦਿਆਰਥੀ ਮੌਜੂਦਾ ਸਕੂਲ ਦੀ ਫ਼ੀਸ ਬਾਕੀ ਛੱਡ ਕੇ ਹੋਰ ਸਕੂਲਾਂ ਵਿਚ ਦਾਖਲਾ ਲੈ ਲੈਂਦੇ ਹਨ, ਜਿਸ ਕਾਰਨ ਸਕੂਲਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੁੱਦੇ ਦੇ ਹੱਲ ਲਈ ਸਾਂਝੇ ਤੌਰ 'ਤੇ ਯਤਨ ਕਰਨ 'ਤੇ ਸਹਿਮਤੀ ਬਣੀ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਾਇਰ ਸੇਫ਼ਟੀ ਸਰਟੀਫਿਕੇਟ ਦੀ ਮਿਆਦ ਤਿੰਨ ਸਾਲ ਕਰਨ ਸਬੰਧੀ ਵੀ ਚਰਚਾ ਕੀਤੀ ਗਈ ਅਤੇ ਸਕੂਲਾਂ ਨੂੰ ਸਮੇਂ ਸਿਰ ਨਵੀਨੀਕਰਨ ਕਰਵਾਉਣ ਲਈ ਜਾਗਰੂਕ ਰਹਿਣ ਦੀ ਅਪੀਲ ਕੀਤੀ ਗਈ | ਮੀਟਿੰਗ ਵਿਚ ਇਹ ਵੀ ਵਿਚਾਰ ਕੀਤਾ ਗਿਆ ਕਿ ਐਸੋਸੀਏਸ਼ਨ ਵੱਲੋਂ ਦੋ ਮਹੀਨਿਆਂ ਬਾਅਦ ਇੰਟਰ ਸਕੂਲ ਮੁਕਾਬਲੇ ਕਰਵਾਏ ਜਾਣ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵਧੀਆ ਮੰਚ ਮਿਲ ਸਕੇ ਅਤੇ ਵੱਖ-ਵੱਖ ਸਕੂਲਾਂ ਵਿਚ ਆਪਸੀ ਸਾਂਝ ਹੋਰ ਮਜ਼ਬੂਤ ਹੋ ਸਕੇ | ਇਸ ਮੌਕੇ ਨਿੱਜੀ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਪ੍ਰਬੰਧਕਾਂ ਵਿਚ ਡਾ. ਨਰੋਤਮ ਖੇਤੀ (ਆਦਰਸ਼ ਬਾਲ ਸਕੂਲ), ਪਿ੍ੰ. ਰੋਬਿਨ ਸਿੰਘ (ਨਿਊ ਸਨਫਲਾਵਰ ਹਾਈ ਸਕੂਲ), ਪਿ੍ੰ. ਰਾਕੇਸ਼ ਸ਼ਰਮਾ (ਬੀ.ਸੀ.ਐਸ. ਸਕੂਲ), ਆਰਤੀ ਸੋਬਤੀ (ਹਨੁਮੰਤ ਅੰਤਰਰਾਸ਼ਟਰੀ ਸਕੂਲ), ਪੀ.ਕੇ. ਢਿੱਲੋਂ (ਕਮਲਾ ਨੇਹਰੂ ਪਬਲਿਕ ਸਕੂਲ), ਅੰਜੂ ਮਹਿਤਾ (ਸਵਾਮੀ ਸੰਤ ਦਾਸ ਪਬਲਿਕ ਸਕੂਲ), ਜੋਤੀ ਖੰਨਾ (ਸੰਤੂਰ ਪਬਲਿਕ ਸਕੂਲ), ਰਾਘਵ, ਰੋਮਾ ਦੁੱਲਤ (ਲਾਰਡ ਮਹਾਵੀਰਾ ਪਬਲਿਕ ਸਕੂਲ), ਤਾਜਪ੍ਰੀਤ ਕੌਰ (ਸ੍ਰੀ ਮਹਾਵੀਰ ਜੈਨ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ), ਆਕਾਸ਼ ਖੰਨਾ, ਸੁਰਿੰਦਰ ਚੋਪੜਾ (ਆਰਿਆ ਮਾਡਲ ਸਕੂਲ) ਅਤੇ ਹਿਮਾਨੀ ਤੋਂ ਇਲਾਵਾ ਸ੍ਰੀ ਮਹਾਵੀਰ ਜੈਨ ਸੀਨੀਅਰ ਸੈਕੰਡਰੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ, ਖ਼ਜ਼ਾਨਚੀ ਅਜੀਤ ਜੈਨ ਅਤੇ ਲਾਰਡ ਮਹਾਵੀਰਾ ਸਕੂਲ ਦੇ ਪ੍ਰਧਾਨ ਅਜੈ ਜੈਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਅੰਤ ਵਿਚ ਪ੍ਰਧਾਨ ਸਤੀਸ਼ ਜੈਨ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਨਿੱਜੀ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਉਚਿੱਤ ਕਦਮ ਚੁੱਕੇ ਜਾਣਗੇ |
ਪਿਛਲੀ ਖ਼ਬਰ ਭਾਈਚਾਰਕ ਏਕਤਾ ਹੀ ਅਧਿਕਾਰਾਂ ਦੀ ਰੱਖਿਆ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਈਦਾ ਅਗਲੀ ਖ਼ਬਰ ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਨੇ ਵੈਟਰਨ ਖਿਡਾਰੀ ਸ਼ਿਵ ਕੁਮਾਰ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।