01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ

ਅਜੀਤ ਡੈਸਕ 08-05-2026
ਬੇਗੋਵਾਲ, 7 ਮਈ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ ਮਹਾਨ ਤਪੱਸਵੀ ਤੇ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਬੀਤੇ ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਨਾਲ ਗੁਰਮਤਿ ਸਮਾਗਮ ਚੱਲ ਰਹੇ ਹਨ ਜਿਸ 'ਚ ਸੰਗਤਾਂ ਵੱਡੀ ਗਿਣਤੀ 'ਚ ਬਾਣੀ ਦਾ ਸਿਮਰਨ ਕਰ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਪਵਿੱਤਰ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ 1, 2 ਤੇ 3 ਜੂਨ ਨੂੰ ਮਨਾਈ ਜਾ ਜਾਂਦੀ ਹੈ | ਇਸ ਬਰਸੀ ਸਮਾਗਮਾਂ ਸਬੰਧੀ 1 ਮਈ ਤੋਂ ਸ਼ਾਮ 4 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਜਾਪ ਸ਼ੁਰੂ ਹੋਏ ਹਨ ਜੋ 31 ਮਈ ਤੱਕ ਚੱਲਣਗੇ | ਉਨ੍ਹਾਂ ਦੱਸਿਆ ਕਿ ਇਸ ਬਰਸੀ ਸੰਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ 2 ਮਈ ਤੋਂ ਆਰੰਭ ਹੋਈ, ਜਿਨ੍ਹਾਂ ਦੇ ਭੋਗ 1 ਜੂਨ ਨੂੰ ਪਾਏ ਜਾਣਗੇ ਤੇ ਇਸ ਦਿਨ ਹੀ ਇਸਤਰੀ ਸੰਮੇਲਨ ਹੋਵੇਗਾ ਤੇ ਰਾਤ ਨੂੰ ਢਾਡੀ ਦਰਬਾਰ ਹੋਵੇਗਾ, 2 ਜੂਨ ਨੂੰ ਦਿਨ ਭਰ ਕੀਰਤਨ ਦਰਬਾਰ ਹੋਵੇਗਾ ਤੇ 3 ਜੂਨ ਨੂੰ ਪਹਿਲੇ ਸਮੇਂ ਕਥਾ ਕੀਰਤਨ ਹੋਵੇਗਾ ਅਤੇ ਇਸ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ ਜਿਸ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤ ਬਾਬਾ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਜਿੱਥੇ ਵੱਡੀ ਗਿਣਤੀ ਵਿਚ ਪੁੱਜਦੀਆਂ ਹਨ, ਉੱਥੇ ਇਲਾਕੇ ਭਰ ਦੀਆਂ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਨਤਮਸਤਕ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਜਲਦ ਹੀ ਹਲਕੇ ਦੇ ਮੋਹਤਬਰ ਵਿਅਕਤੀਆਂ ਤੇ ਗੁਰੂ ਘਰ ਦੇ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿਚ ਇਨ੍ਹਾਂ ਸਮਾਗਮਾਂ ਦੀ ਸਾਰੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਤੇ ਸੰਗਤਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾਣਗੀਆਂ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਮੈਨੇਜਰ ਡੇਰਾ ਸੰਤ ਬਾਬਾ ਪ੍ਰੇਮ ਸਿੰਘ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਅਮਰੀਕ ਸਿੰਘ ਪੀ.ਏ. ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ
ਪਿਛਲੀ ਖ਼ਬਰ ਭਗਵੰਤ ਮਾਨ ਵਲੋੋਂ ਬੰਬ ਧਮਾਕਿਆਂ ਨੂੰ ਕੇਂਦਰ ਦੀ ਰਾਜਨੀਤੀ ਦਾ ਹਿੱਸਾ ਕਰਾਰ ਦੇਣਾ ਸ਼ਰਮਨਾਕ-ਖੰਨਾ ਅਗਲੀ ਖ਼ਬਰ ਭਾਈਚਾਰਕ ਏਕਤਾ ਹੀ ਅਧਿਕਾਰਾਂ ਦੀ ਰੱਖਿਆ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਈਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।