ਸੁਭਾਨਪੁਰ, 7 ਮਈ (ਸਤਨਾਮ ਸਿੰਘ)-ਕਪੂਰਥਲਾ ਦਾ ਇਤਿਹਾਸਿਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਚੱਲ ਰਹੇ ਸਮਾਜਿਕ ਕਾਰਜਾਂ ਹੇਠ ਮਹੀਨੇਵਾਰ 180 ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਹੋਈ | ਸਮਾਗਮ ਵਿਚ ਲੋੜਵੰਦ ਪਰਿਵਾਰਾਂ ਨੂੰ ਤਪ ਅਸਥਾਨ ਵੱਲੋਂ ਮਹੀਨੇ ਦਾ ਸੁੱਕਾ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ ਨੇ ਸਹਿਯੋਗ ਦੇਣ ਵਾਲੇ ਪ੍ਰਾਣੀਆਂ ਦਾ ਧੰਨਵਾਦ ਕੀਤਾ | ਸਮਾਗਮ 'ਚ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਜਸਬੀਰ ਸਿੰਘ ਯੂ.ਕੇ, ਪਰਮਜੀਤ ਕੌਰ ਯੂ.ਕੇ, ਰਸ਼ਪਾਲ ਸਿੰਘ ਪ੍ਰਧਾਨ, ਸਤਨਾਮ ਸਿੰਘ ਸਾਬਕਾ ਐਕਸੀਅਨ, ਮਹਿੰਦਰ ਸਿੰਘ, ਸੱਚਪ੍ਰੀਤ ਸਿੰਘ ਆਦਿ ਹਾਜ਼ਰ ਸਨ |