30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿੰਡਾਂ ਨੂੰ ਕੂੜਾ ਮੁਕਤ ਬਣਾਉਣ ਲਈ ਪੰਚਾਂ ਤੇ ਸਰਪੰਚਾਂ ਦਾ ਵਿਸ਼ੇਸ਼ ਸੋਲਿਡ ਵੇਸਟ ਮੈਨੇਜਮੈਂਟ ਟਰੇਨਿੰਗ ਕੈਂਪ •ਪੰਚਾਇਤਾਂ ਕੂੜਾ ਪ੍ਰਬੰਧਨ ਯੂਨਿਟਾਂ ਨੂੰ ਤੁਰੰਤ ਚਾਲੂ ਕਰਨ- ਵਰਿੰਦਰਪਾਲ ਸਿੰਘ ਬਾਜਵਾ

ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਵਿ.ਪ੍ਰ.)-ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਨੂੰ ਕੂੜਾ ਮੁਕਤ ਬਣਾਉਣ ਦੇ ਮਨੋਰਥ ਨਾਲ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸੋਲੇਡ ਵੇਸਟ ਮੈਨੇਜਮੈਂਟ ਟਰੇਨਿੰਗ ਕੈਂਪ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੀਆਂ ਚੁਣੀਆਂ ਗਈਆਂ 22 ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲੇਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਵਿਗਿਆਨਕ ਢੰਗ ਨਾਲ ਚਲਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ | ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਗਿਰੀਸ਼ ਸਪਰਾ ਡਿਪਟੀ ਲੀਡਰ ਤੇ ਮਾਹਿਰ ਟਰੇਨਰ ਰਾਊਾਡ ਗਲਾਸ ਫਾਉਂਡੇਸ਼ਨ, ਅੰਮਿ੍ਤਪਾਲ ਸਿੰਘ ਤੇ ਅਨਮੋਲ ਨੇ ਸਰਪੰਚਾਂ ਤੇ ਪੰਚਾਂ ਨੂੰ ਪਿੰਡਾਂ ਵਿਚ ਮੁਕੰਮਲ ਹੋ ਚੁੱਕੇ ਕੂੜਾ ਪ੍ਰਬੰਧਨ ਯੂਨਿਟਾਂ ਨੂੰ ਚਾਲੂ ਕਰਕੇ ਖਾਦ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਬੋਲਦਿਆਂ ਵਰਿੰਦਰਪਾਲ ਸਿੰਘ ਬਾਜਵਾ ਨੇ ਪੰਚਾਇਤਾਂ ਨੂੰ ਕਿਹਾ ਕਿ ਉਹ ਕੂੜਾ ਪ੍ਰਬੰਧਨ ਯੂਨਿਟਾਂ ਨੂੰ ਤੁਰੰਤ ਚਾਲੂ ਕਰਨ ਤਾਂ ਜੋ ਪਿੰਡਾਂ ਨੂੰ ਕੂੜਾ ਮੁਕਤ ਬਣਾ ਕੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਊਾਡ ਗਲਾਸ ਫਾਉਂਡੇਸ਼ਨ ਵਲੋਂ ਹਰ ਘਰ ਲਈ ਦੋ ਡਸਟਬਿਨ, ਟਰਾਈ ਸਾਈਕਲ, ਸਫ਼ਾਈ ਸੇਵਕਾਂ ਲਈ ਸੁਰੱਖਿਆ ਕਿੱਟਾਂ, ਬਾਇਓਕਲਚਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਪੀਕਰ ਵੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ 'ਚ ਮਜ਼ਦੂਰ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।