30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ 'ਚ ਮਜ਼ਦੂਰ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 08-05-2026
ਕਪੂਰਥਲਾ, 7 ਮਈ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਮਜ਼ਦੂਰ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਲਜੀਤ ਕੌਰ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਤੇ ਮਜ਼ਦੂਰ ਦਿਵਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸੇ ਦੌਰਾਨ ਹੀ ਵਿਦਿਆਰਥੀਆਂ ਵਲੋਂ ਮਜ਼ਦੂਰਾਂ ਦੇ ਸਤਿਕਾਰ ਨੂੰ ਦਰਸਾਉਂਦਾ ਇਕ ਨਾਟਕ ਵੀ ਪੇਸ਼ ਕੀਤਾ ਗਿਆ | ਸਕੂਲ ਦੇ ਕਿਡਜ਼ ਪੈਰਾਡਾਈਜ਼ ਤੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਕਾਮਿਆਂ ਦੇ ਵੱਖ-ਵੱਖ ਰੋਲ ਪਲੇਅ ਬਾਖ਼ੂਬੀ ਨਾਲ ਕੀਤੇ | ਇਸ ਮੌਕੇ ਸਕੂਲ ਦੇ ਮੁਲਾਜ਼ਮਾਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ | ਮੁੱਖ ਮਹਿਮਾਨ ਬਲਜੀਤ ਕੌਰ ਰੰਧਾਵਾ ਨੇ ਸਕੂਲ ਦੇ ਮੁਲਾਜ਼ਮਾਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਸਕੂਲ ਦੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ | ਉਪਰੰਤ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦਾ ਤਹਿਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਸ਼ੁਰੂ ਅਗਲੀ ਖ਼ਬਰ ਪਿੰਡਾਂ ਨੂੰ ਕੂੜਾ ਮੁਕਤ ਬਣਾਉਣ ਲਈ ਪੰਚਾਂ ਤੇ ਸਰਪੰਚਾਂ ਦਾ ਵਿਸ਼ੇਸ਼ ਸੋਲਿਡ ਵੇਸਟ ਮੈਨੇਜਮੈਂਟ ਟਰੇਨਿੰਗ ਕੈਂਪ •ਪੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।