30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਲਾਇਨ ਕਲੱਬ ਬੇਗੋਵਾਲ ਸੇਵਾ ਨੇ ਲਗਾਇਆ ਸ਼ੂਗਰ ਦਾ ਮੁਫ਼ਤ ਚੈੱਕਅਪ ਕੈਂਪ

ਅਜੀਤ ਡੈਸਕ 08-05-2026
ਬੇਗੋਵਾਲ, 7 ਮਈ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ 'ਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਸੇਵਾ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੂਗਰ ਦਾ ਫ਼ਰੀ ਚੈੱਕਅਪ ਕੈਂਪ ਲਗਾਇਆ | ਇਸ ਕੈਂਪ ਦੌਰਾਨ ਘੁੰਮਣ ਹਸਪਤਾਲ ਬੇਗੋਵਾਲ ਦੇ ਮਾਹਿਰ ਡਾ. ਵਿਨੋਦ ਦੇ ਸਹਿਯੋਗ ਸਦਕਾ 215 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਇਸ ਕੈਂਪ ਦੌਰਾਨ ਨਿਸ਼ਾਨ ਸਿੰਘ ਹੁੰਦਲ ਨੇ ਚੀਫ਼ ਗੈਸਟ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਇਸੇ ਮਨੋਰਥ ਨੂੰ ਅਗਾਂਹ ਤੋਰਦਿਆਂ ਸ਼ੂਗਰ ਦੀ ਬਿਮਾਰੀ ਨੂੰ ਮੁੱਖ ਰੱਖਦਿਆਂ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਸੇਵਾ ਉੱਤਮ ਸੇਵਾ ਹੈ ਤੇ ਸਾਨੂੰ ਆਪਣੇ ਦਸਾਂ ਨੋਂਹਾਂ ਦੀ ਕਮਾਈ ਚੋਂ ਦਸਵੰਧ ਕੱਢ ਕੇ ਨੇਕ ਕਮਾਈ ਚ ਲਾਉਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸ਼ੂਗਰ ਦੀ ਬਿਮਾਰੀ ਇਕ ਨਾਮੁਰਾਦ ਬਿਮਾਰੀ ਇਸ ਤੋਂ ਬਚਣ ਲਈ ਸਾਨੂੰ ਸਮੇਂ ਸਮੇਂ ਤੇ ਇਸਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ ਤੇ ਲੋੜ ਅਨੁਸਾਰ ਦਵਾਈ ਲੈਣੀ ਚਾਹੀਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਦਵਿੰਦਰ ਸਿੰਘ, ਐਮ.ਜੇ.ਐਫ. ਵਿਰਸਾ ਸਿੰਘ, ਸਿਮਰਜੀਤ ਸਿੰਘ, ਲਖਵੀਰ ਸਿੰਘ, ਨਿਸ਼ਾਨ ਸਿੰਘ ਚੀਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵਾਮੀ ਸਦਾਨੰਦ ਮਹਾਰਾਜ ਜੀ ਦੀ ਯਾਦ 'ਚ ਭੰਡਾਰਾ 14 ਨੂੰ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।