ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਐਸ.ਸੀ. ਵਿਭਾਗ ਵਲੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਕਾਂਗਰਸ ਦੇ ਐਸ.ਸੀ. ਵਿਭਾਗ ਦੇ ਚੇਅਰਮੈਨ ਤਜਿੰਦਰ ਸਿੰਘ ਭੰਡਾਰੀ ਚੌਧਰੀ ਗੁਰਦੀਪ ਚੰਦ ਨੂੰ ਜ਼ਿਲ੍ਹਾ ਕਾਂਗਰਸ ਦੇ ਐਸ.ਸੀ. ਵਿਭਾਗ ਦਾ ਉਪ ਚੇਅਰਮੈਨ ਨਿਯੁਕਤ ਕਰਨ ਸਬੰਧੀ ਨਿਯੁਕਤੀ ਪੱਤਰ ਦਿੱਤਾ | ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਚੌਧਰੀ ਗੁਰਦੀਪ ਚੰਦ ਨੇ ਰਾਣਾ ਗੁਰਜੀਤ ਸਿੰਘ ਤੇ ਤਜਿੰਦਰ ਸਿੰਘ ਭੰਡਾਰੀ ਨੂੰ ਭਰੋਸਾ ਦਿਵਾਇਆ ਕਿ ਉਹ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਇਸੇ ਦੌਰਾਨ ਹੀ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਨਿਗਮ ਦੇ ਸਾਬਕਾ ਡਿਪਟੀ ਮੇਅਰ ਵਿਨੋਦ ਸੂਦ, ਹਰਜੀਤ ਬੱਬਾ, ਕੁਲਦੀਪ ਸਿੰਘ, ਨਰੈਣ ਵਸ਼ਿਸ਼ਟ, ਸੰਦੀਪ ਸਿੰਘ, ਸਿਲੰਦਰ ਸਿੰਘ ਵਾਲੀਆ ਤੇ ਹੋਰ ਆਗੂਆਂ ਨੇ ਚੌਧਰੀ ਗੁਰਦੀਪ ਚੰਦ ਨੂੰ ਮੁਬਾਰਕਬਾਦ ਦਿੱਤੀ |