29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ਤਾਬਗੜ੍ਹ 'ਚ ਸ਼ਹੀਦੀ ਜੋੜ ਮੇਲੇ ਸੰਬੰਧੀ ਨਗਰ ਕੀਰਤਨ ਅੱਜ <br/>

ਅਜੀਤ ਡੈਸਕ 08-05-2026
ਲੋਹੀਆਂ ਖਾਸ, 7 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸੰਤ ਬਾਬਾ ਬੀਰ ਸਿੰਘ ਪ੍ਰਬੰਧਕ ਕਮੇਟੀ ਸ਼ਤਾਬਗੜ੍ਹ ਵੱਲੋਂ ਮਨਾਏ ਜਾਂਦੇ ਸਲਾਨਾ ਸ਼ਹੀਦੀ ਜੋੜ ਮੇਲਾ ਅੱਜ 8 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਤੋਂ ਪਹਿਲਾਂ ਨਗਰ ਕੀਤਰਨ ਸਜਾਏ ਜਾਣ ਨਾਲ ਸਲਾਨਾ ਸ਼ੀਹੀਦੀ ਜੋੜ ਮੇਲਾ ਸਤਾਈਆ ਆਰੰਭ ਹੋ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਹਰਬੰਸ ਸਿੰਘ ਸੰਧਾ, ਖਜਾਨਚੀ ਬਲਵਿੰਦਰ ਸਿੰਘ ਸੰਧਾ, ਅਮਰੀਕ ਸਿੰਘ ਢੋਟ, ਨੰਬਰਦਾਰ ਸੁਖਦੇਵ ਸਿੰਘ ਮਹਿਰੋਕ, ਤਰਲੋਕ ਸਿੰਘ ਮਹਿਰੋਕ, ਮਹਿੰਦਰਪਾਲ ਸਿੰਘ ਸਾਬੀ, ਹਰਜਿੰਦਰ ਸਿੰਘ ਸੰਧਾ ਅਤੇ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਦੱਸਿਆ ਕਿ 10 ਮਈ ਨੂੰ ਭੋਗ ਉਪਰੰਤ ਸਵੇਰੇ 10 ਤੋਂ ਕਰਵਾਏ ਜਾ ਰਹੇ ਧਾਰਮਿਕ ਦੀਵਾਨ ਵਿੱਚ ਵਿਦਵਾਨ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦਾ ਕੀਰਤਨੀ ਜਥਾ, ਢਾਡੀ ਪ੍ਰਚਾਰਕ ਭਾਈ ਰਣਜੀਤ ਸਿੰਘ ਜੰਡਿਆਲਾ ਵਾਲਿਆਂ ਦਾ ਢਾਡੀ ਜਥਾ ਅਤੇ ਭਾਈ ਮਨਪ੍ਰੀਤ ਸਿੰਘ ਫਰੀਦ ਸਰਾਏ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਕੜਾਲ੍ਹ ਨੌਂ ਆਬਾਦ ਅਤੇ ਤਲਵੰਡੀ ਪਾਈਾ ਤੱਕ ਜਾਂਦੀ ਪੇਂਡੂ ਲਿੰਕ ਸੜਕ ਨੂੰ 18 ਫੁੱਟ ਚੌੜੀ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਹੈੱਡ ਬੁਆਏ ਤੇ ਹੈੱਡ ਗਰਲ ਦੀ ਕੀਤੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।