10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੱਟਾਂ ਮਾਰ ਕੇ ਪੈਸੇ ਖੋਹਣ ਵਾਲੇ ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ <br/>

ਅਜੀਤ ਡੈਸਕ 17-05-2026
ਭੁਲੱਥ, 16 ਮਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਸੰਨੀ ਕੁਮਾਰ ਪੁੱਤਰ ਸਿਕੰਦਰ ਲਾਲ ਵਾਸੀ ਪਿੰਡ ਲਿੱਟਾਂ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਯੁੱਧਵੀਰ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਲਿੱਟਾਂ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਤੇ ਪਰਵੀਰ ਸਿੰਘ ਉਰਫ਼ ਯੁੱਧਵੀਰ ਸਿੰਘ ਉੱਤਰ ਮਨਜਿੰਦਰ ਸਿੰਘ ਵਾਸੀ ਪਿੰਡ ਲਿੱਟਾਂ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਵੱਲੋਂ ਉਸ ਦੇ ਸੱਟਾਂ ਮਾਰ ਕੇ ਪੈਸੇ ਖੋਹੇ ਗਏ ਹਨ, ਸੰਨੀ ਕੁਮਾਰ ਦੇ ਬਿਆਨਾਂ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਆਵਾਰਾਗਰਦੀ ਕਰਦੇ ਦੋ ਨੌਜਵਾਨ ਕਾਬੂ, ਕੇਸ ਦਰਜ
ਭੁਲੱਥ, 16 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਆਵਾਰਾਗਰਦੀ ਕਰਦੇ ਕਾਬੂ ਕੀਤਾ ਗਿਆ | ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਖੱਸਣ ਰੋਡ ਭੁਲੱਥ ਸ਼ਮਸ਼ਾਨ ਘਾਟ ਦੇ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ਰੋਡ 'ਤੇ ਬਿਨਾਂ ਵਜ੍ਹਾ ਘੁੰਮ ਰਹੇ ਸਨ | ਦੋਵੇਂ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਸੜਕ ਦੇ ਕਿਨਾਰੇ ਇੱਕ ਦਰਖ਼ਤ ਦੇ ਪਿੱਛੇ ਆਪਣੇ ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਲੱਗੇ | ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਂਅ ਜਸਵਿੰਦਰ ਪੁੱਤਰ ਜਸਵੀਰ ਵਾਸੀ ਤੇ ਲਵਦੀਪ ਸਿੰਘ ਪੁੱਤਰ ਬਾਬਾ ਸਿੰਘ ਵਾਸੀਆਨ ਹੁਸ਼ਿਆਰਪੁਰ ਦੱਸਿਆ | ਜਿਨ੍ਹਾਂ ਨੂੰ ਸ਼ਰੇਆਮ ਆਵਾਰਾਗਰਦੀ ਕਰਦਿਆਂ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ 20 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਮਾਤਾ ਭੱਦਰਕਾਲੀ ਦੇ 79ਵੇਂ ਮੇਲੇ 'ਤੇ ਕਰਵਾਇਆ ਮੰਦਰ ਕਮੇਟੀ ਵਲੋਂ ਕਵੀ ਦਰਬਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।