11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮੋਦੀ ਸਰਕਾਰ ਨੇ ਦਿੱਤਾ ਜਨਤਾ ਨੂੰ ਮਹਿੰਗਾਈ ਦਾ ਝਟਕਾ-ਧਾਲੀਵਾਲ

ਅਜੀਤ ਡੈਸਕ 17-05-2026
ਫਗਵਾੜਾ, 16 ਮਈ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੇ ਰੋਜ਼ਾਨਾ ਜੀਵਨ 'ਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਲਣ ਦੀਆਂ ਕੀਮਤਾਂ 'ਚ ਵਾਧੇ ਨੇ ਸਮਾਜ ਦੇ ਹਰ ਵਰਗ ਦੀ ਆਰਥਿਕ ਸਥਿਤੀ 'ਤੇ ਦਬਾਅ ਪਾਇਆ ਹੈ ਤੇ ਮਹਿੰਗਾਈ ਲੋਕਾਂ ਲਈ ਅਸਮਰਥ ਹੁੰਦੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਜਿਵੇਂ ਜਿਵੇਂ ਪੱਛਮੀ ਏਸ਼ੀਆ 'ਚ ਤਣਾਅ ਵਧਦਾ ਜਾ ਰਿਹਾ ਹੈ, ਸਰਕਾਰ ਨੇ ਚੋਣਾਂ ਤੋਂ ਬਾਅਦ ਐਲਪੀਜੀ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਜਿਸ ਨਾਲ ਜਨਤਾ 'ਤੇ ਮਹਿੰਗਾਈ ਦਾ ਬੋਝ ਪੈ ਰਿਹਾ ਹੈ | ਜਦੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਸਨ, ਉਦੋਂ ਵੀ ਕੇਂਦਰ ਸਰਕਾਰ ਨੇ ਜਨਤਾ ਨੂੰ ਕੋਈ ਰਾਹਤ ਨਹੀਂ ਦਿੱਤੀ ਤੇ ਭਾਰੀ ਟੈਕਸ ਲਗਾਉਣਾ ਜਾਰੀ ਰੱਖਿਆ | ਇਹ ਸਰਕਾਰ 12 ਸਾਲਾਂ ਤੋਂ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਤੇ ਟੈਕਸ ਬੋਝ ਤੋਂ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ, ਪੰਜਾਬ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਘਟਾ ਕੇ ਵੈਟ ਟੈਕਸ ਵੀ ਘਟਾਉਣਾ ਚਾਹੀਦਾ ਹੈ | ਕਈ ਰਾਜ ਪਹਿਲਾਂ ਹੀ ਅਜਿਹਾ ਕਰ ਚੁੱਕੇ ਹਨ | ਕੇਂਦਰ ਸਰਕਾਰ ਨੇ 2014 ਤੋਂ 2025 ਵਿਚਕਾਰ ਪੈਟਰੋਲ 'ਤੇ ਔਸਤਨ 19.70 ਪ੍ਰਤੀ ਲੀਟਰ ਤੇ ਡੀਜ਼ਲ 'ਤੇ 15.50 ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲਗਾ ਕੇ ਜਨਤਾ ਨੂੰ ਲਗਾਤਾਰ ਲੁੱਟਿਆ ਹੈ | ਇਸ ਸਮੇਂ ਦੌਰਾਨ, ਐਕਸਾਈਜ਼ ਡਿਊਟੀ ਨੂੰ 21 ਵਾਰ ਸੋਧਿਆ ਗਿਆ, ਜਿਨ੍ਹਾਂ 'ਚੋਂ 12 ਵਾਰ ਵਧਾਇਆ ਗਿਆ | ਧਾਲੀਵਾਲ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ 'ਤੇ ਵੈਟ ਘਟਾ ਕੇ ਤੁਰੰਤ ਜਨਤਾ ਨੂੰ ਰਾਹਤ ਪ੍ਰਦਾਨ ਕਰੇ | ਉਨ੍ਹਾਂ ਕਿਹਾ ਕਿ ਕਈ ਰਾਜ ਪਹਿਲਾਂ ਹੀ ਵੈਟ ਘਟਾ ਕੇ ਜਨਤਾ ਨੂੰ ਰਾਹਤ ਪ੍ਰਦਾਨ ਕਰ ਚੁੱਕੇ ਹਨ, ਅਤੇ ਪੰਜਾਬ ਸਰਕਾਰ ਨੂੰ ਵੀ ਇਸ ਦਿਸ਼ਾ ਵਿਚ ਕਦਮ ਚੁੱਕਣੇ ਚਾਹੀਦੇ
ਪਿਛਲੀ ਖ਼ਬਰ ਦਿਵਿਆਂਗ ਐਕਸ਼ਨ ਕਮੇਟੀ ਅੱਗੇ ਝੁਕਿਆ ਪ੍ਰਸ਼ਾਸਨ, ਪੈਨਸ਼ਨ ਮਨਜ਼ੂਰੀ ਪੱਤਰ ਜਾਰੀ ਅਗਲੀ ਖ਼ਬਰ ਨਗਰ ਪੰਚਾਇਤ ਭੁਲੱਥ ਵਿਖੇ ਅਣਮਿੱਥੇ ਸਮੇਂ ਲਈ ਚੱਲ ਰਹੀ ਕਰਮਚਾਰੀਆਂ ਦੀ ਹੜਤਾਲ ਨੂੰ ਭਾਜਪਾ ਆਗੂਆਂ ਵਲੋਂ ਸਮਰਥਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।