ਭੁਲੱਥ, 16 ਮਈ (ਮਨਜੀਤ ਸਿੰਘ ਰਤਨ)-ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਇਸ ਸਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਵਿਚ ਹਰਸਿਮਰਨ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਹਰਮਨਦੀਪ ਕੌਰ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੁਰਸ਼ਰਨ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਗੁਰਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹੇਗਾ | ਇਸ ਮੌਕੇ ਸਕੂਲ ਦੇ ਚੇਅਰਮੈਨ ਜਨਕ ਰਾਜ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਨਤੀਜਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ 'ਤੇ ਰਜਨੀ ਸਭਰਵਾਲ, ਮੁਕੇਸ਼ ਜੱਸਲ, ਵੀਨਾ ਧਵਨ, ਰਜਵਿੰਦਰ ਕੌਰ, ਨਵਦੀਪ ਕੌਰ, ਸੁਖਵਿੰਦਰ ਕੌਰ, ਜਰਮਨਜੀਤ ਕੌਰ, ਵਿਸ਼ਾਲੀ, ਆਰਤੀ, ਜਸਦੀਪ ਗੌਗਨਾ, ਰਜਨੀ, ਸੰਦੀਪ ਕੌਰ, ਅਮਨਦੀਪ ਕੌਰ ਅਤੇ ਸਪਨਾ ਆਦਿ ਹਾਜ਼ਰ ਸਨ |