12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡਾ. ਅੰਬੇਡਕਰ ਦੀ ਯਾਦ 'ਚ ਸਮਾਗਮ 29 ਨੂੰ -ਜੱਸੀ ਤੱਲ੍ਹਣ

ਅਜੀਤ ਡੈਸਕ 17-05-2026
ਜਲੰਧਰ, 16 ਮਈ (ਜਸਪਾਲ ਸਿੰਘ)-ਡਾ. ਬੀ. ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ 'ਇਕ ਸ਼ਾਮ ਬਾਬਾ ਸਾਹਿਬ ਦੇ ਨਾਮ' 29 ਮਈ ਦਿਨ ਸ਼ੁੱਕਰਵਾਰ ਨੂੰ ਡਾ. ਅੰਬੇਡਕਰ ਪਾਰਕ ਪਿੰਡ ਤੱਲ੍ਹਣ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਇਹ ਸਮਾਗਮ ਸ਼ਾਮੀਂ 7 ਵਜੇ ਤੋਂ ਲੈ ਕੇ ਸਵੇਰੇ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ, ਸਿਲਾਈ ਮਸ਼ੀਨਾ, ਕੰਨਾਂ ਦੀਆਂ ਮਸ਼ੀਨਾਂ ਮੁਫਤ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਸਮਗਮ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ, ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਨਡਾਲਾ ਕਾਲਜੀਏਟ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਦੇ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।