ਨਡਾਲਾ, 16 ਮਈ (ਰਘਬਿੰਦਰ ਸਿੰਘ)-ਸਚਖੰਡਵਾਸੀ ਸੰਤ ਰੋਸ਼ਨ ਸਿੰਘ ਹੋਤੀ ਮਰਦਾਨ ਅਤੇ ਜੀਵਨ ਪ੍ਰਧਾਨ ਸੰਤ ਤਰਲੋਕ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਨਡਾਲਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਦਸਵੀਂ ਅਤੇ ਬਾਰ੍ਹਵੀਂ (ਆਰਟਸ ਤੇ ਕਾਮਰਸ) ਦੀ ਪ੍ਰੀਖਿਆ ਫਰਵਰੀ/ਮਾਰਚ 2026 ਦੇ ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਦਸਵੀਂ ਕਲਾਸ ਵਿਚੋਂ ਸੁਪਰਬਾ ਨੇ 78 ਫ਼ੀਸਦੀ, ਰੋਜ਼ੀ ਨੇ 76 ਫ਼ੀਸਦੀ ਅਤੇ ਗੁਰਨੂਰ ਨੇ 71 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹੇ ਇਸੇ ਤਰਾਂ 12ਵੀਂ ਕਾਮਰਸ ਗਰੁੱਪ ਦੇ ਵਿਦਿਆਰਥੀ ਗੁਰਲੀਨ ਕੌਰ ਨੇ 89 ਫ਼ੀਸਦੀ ਪ੍ਰਵੀਨ ਕੌਰ ਨੇ 88 ਫ਼ੀਸਦੀ ਸੰਦੀਪ ਕੌਰ ਨੇ 83 ਫ਼ੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 88 ਫ਼ੀਸਦੀ, ਅਸ਼ਮੀਤ ਕੌਰ ਨੇ 85 ਫ਼ੀਸਦੀ ਅਤੇ ਜਸਮੀਨ ਕੌਰ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਇਸ ਮੌਕੇ ਤੇ ਕਾਰਜਕਾਰੀ ਪਿ੍ੰਸੀਪਲ ਅਤੇ ਸਕੂਲ ਕੋਆਰਡੀਨੇਟਰ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਗਈ ਉਪਰੰਤ ਪਹਿਲੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਇਸ ਮੌਕੇ ਕਾਲਜ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |