12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 17-05-2026
ਭੁਲੱਥ, 16 ਮਈ (ਮੇਹਰ ਚੰਦ ਸਿੱਧੂ)-17 ਮਈ ਨੂੰ ਜਲੰਧਰ ਵਿਚ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਵਿਚ ਵੱਡੀ ਗਿਣਤੀ ਵਿਚ ਕਰਾਂਗੇ ਸ਼ਿਰਕਤ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਚੀਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਮੌਜੂਦਾ ਸਰਕਾਰ ਟਾਲ ਮਟੋਲ ਵਾਲਾ ਰਵੱਈਆ ਅਪਣਾ ਰਹੀ ਹੈ, ਜਿਸ ਦੀ ਸਾਡੀ ਐਸੋਸੀਏਸ਼ਨ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਦੀ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਸਾਡੀ ਐਸੋਸੀਏਸ਼ਨ ਵੱਲੋਂ ਸਮਰਥਨ ਕੀਤਾ ਗਿਆ ਹੈ, ਤੇ ਅਸੀਂ ਸਰਕਾਰ ਪਾਸੋਂ ਮੰਗ ਕਰਦੇ ਹਾਂ ਕਿ ਸਾਫ਼ ਸਫਾਈ ਨੂੰ ਮੁੱਖ ਰੱਖਦਿਆਂ ਕਾਮਿਆਂ ਦੀਆਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਸੰਘਰਸ਼ ਲੰਬਾ ਚੱਲੇਗਾ | ਇਸ ਮੌਕੇ ਅਮਰਜੀਤ ਸਿੰਘ ਬੱਲ, ਜਸਵੰਤ ਵਿਰਲੀ, ਸੁਖਦੇਵ ਸਿੰਘ, ਹਰਭਜਨ ਸਿੰਘ ਚੀਮਾ, ਸੁਰਿੰਦਰ ਪਾਲ ਕੌਰ, ਨਿਰਮਲ ਸਿੰਘ, ਸੀਤਲ ਪ੍ਰਸਾਦ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਬਰਿਆਰ, ਸਵਰਨ ਸਿੰਘ ਭਦਾਸ, ਕਰਮ ਸਿੰਘ ਨਡਾਲਾ, ਚਰਨਜੀਤ ਸਿੰਘ, ਸਾਈ ਦਾਸ ਤੇ ਹੋਰ ਹਾਜ਼ਰ ਸਨ |


ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਕਲਾਸ ਰੂਮ ਡੈਕੋਰੇਸ਼ਨ ਮੁਕਾਬਲਾ <br/> ਅਗਲੀ ਖ਼ਬਰ ਨਡਾਲਾ ਕਾਲਜੀਏਟ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਦੇ ਨਤੀਜੇ ਰਹੇ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।