ਕਪੂਰਥਲਾ, 16 ਮਈ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਫ਼ੈਸ਼ਨ ਡਿਜ਼ਾਈਨ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਰਚਨਾਤਮਿਕ ਕੌਸ਼ਲ ਨੂੰ ਬੜ੍ਹਾਵਾ ਦੇਣ ਦੇ ਮਨੋਰਥ ਨਾਲ 'ਐਡਵਾਂਸ ਇਲਸਟ੍ਰੇਸ਼ਨ' ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ ਗਈ | ਜਿਸ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਸਹਾਇਕ ਪ੍ਰੋਫੈਸਰ ਸ੍ਰੀਮਤੀ ਮੋਨਿਕਾ ਅਰੋੜਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਵਰਕਸ਼ਾਪ ਦੇ ਆਰੰਭ ਵਿਚ ਮੋਨਿਕਾ ਅਰੋੜਾ ਨੇ ਕਾਲਜ ਦੇ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨ ਵਿਭਾਗ ਦੇ ਵਿਦਿਆਰਥੀਆਂ ਨੂੰ ਐਡਵਾਂਸ ਇਲਸਟੇ੍ਰੇਸ਼ਨ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਅਗਵਾਈ ਦਿੰਦਿਆਂ ਵੱਖ-ਵੱਖ ਰੰਗਾਂ ਅਤੇ ਉਨ੍ਹਾਂ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਰੰਗਾਂ ਦੇ ਮਾਧਿਅਮ ਨਾਲ ਵਿਦਿਆਰਥੀ ਆਪਣੇ ਵਿਲੱਖਣ ਵਿਚਾਰਾਂ ਤੇ ਕਲਪਨਾ ਨੂੰ ਕਾਗ਼ਜ਼ 'ਤੇ ਜੀਵੰਤ ਕਰ ਸਕਦੇ ਹਨ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਆਨੰਦ ਕਾਲਜ ਦੀ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਵਿਹਾਰਿਕ ਅਤੇ ਆਧੁਨਿਕ ਕੌਸ਼ਲ ਪ੍ਰਦਾਨ ਕਰਨ ਲਈ ਵਚਨਬੱਧ ਹੈ | ਪਿ੍ੰਸੀਪਲ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਣ ਤੇ ਉਨ੍ਹਾਂ ਨੂੰ ਉਦਯੋਗ ਜਗਤ ਦੀਆਂ ਲੋੜਾਂ ਬਾਰੇ ਜਾਣੂ ਕਰਵਾਉਂਦੀਆਂ ਹਨ | ਵਰਕਸ਼ਾਪ ਦੇ ਅੰਤ ਵਿਚ ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਦਾ ਪ੍ਰਦਰਸ਼ਨ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਪਿ੍ੰਸੀਪਲ ਡਾ. ਮਲਕੀਤ ਸਿੰਘ ਨੇ ਰਿਸੋਰਸ ਪਰਸਨ ਮੋਨਿਕਾ ਅਰੋੜਾ ਨੂੰ ਯਾਦਗਾਰੀ ਚਿੰਨ੍ਹਦੇ ਕੇ ਸਨਮਾਨਿਤ ਕੀਤਾ |