13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਿੰਡ ਚੱਕੋਕੀ ਵਿਚ ਨਸ਼ੇ ਨਾਲ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਪੂਰਾ ਇਨਸਾਫ-ਸੌਰਵ ਖੁੱਲਰ

ਅਜੀਤ ਡੈਸਕ 17-05-2026
ਨਡਾਲਾ, 16 ਮਈ (ਰਘਬਿੰਦਰ ਸਿੰਘ)-ਭੁਲੱਥ ਹਲਕੇ ਦੇ ਭਾਜਪਾ ਆਗੂ ਤੇ ਸੇਵਾਦਾਰ ਸੌਰਵ ਖੁੱਲਰ ਵਲੋਂ ਪਿੰਡ ਚੱਕੋਕੀ ਵਿਖੇ ਨਸ਼ੇ ਕਾਰਨ ਮਾਰੇ ਗਏ ਨੌਜਵਾਨ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟਾਇਆ ਗਿਆ | ਇਸ ਮੌਕੇ ਸੌਰਵ ਖੁੱਲਰ ਨੇ ਕਿਹਾ ਕਿ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਬਹੁਤ ਚਿੰਤਾਜਨਕ ਹਨ ਤੇ ਇਹ ਸਮਾਜ ਲਈ ਵੱਡਾ ਖ਼ਤਰਾ ਬਣ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਦੇਖਣ ਦੀ ਲੋੜ ਹੈ ਤੇ ਮਾਮਲੇ ਦੀ ਨਿਰਪੱਖ ਤੇ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਸੱਚ ਸਾਹਮਣੇ ਆ ਸਕੇ | ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ | ਸੌਰਵ ਖੁੱਲਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।