ਫਗਵਾੜਾ, 16 ਮਈ (ਚਾਨਾ)-ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ ਵਿਖੇ 17 ਮਈ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਦੀਪ ਧੀਮਾਨ ਨੇ ਦੱਸਿਆ ਕਿ ਸਵੇਰੇ 10 ਵਜੇ ਹਵਨ ਯੱਗ ਕਰਵਾਇਆ ਗਿਆ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ |