13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੋਟਰਸਾਈਕਲ ਚੋਰੀ ਹੋਣ ਸ੍ਰਬੰਧੀ ਕੇਸ ਦਰਜ <br/>

ਅਜੀਤ ਡੈਸਕ 17-05-2026
ਫਗਵਾੜਾ, 16 ਮਈ (ਚਾਨਾ)-ਇੱਥੋਂ ਦੇ ਰੇਲਵੇ ਰੋਡ ਤੋਂ ਇੱਕ ਮੋਟਰਸਾਈਕਲ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 303(2) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਿਲਾਵਰ ਭਾਟੀਆ ਪੁੱਤਰ ਸੁਖਦੇਵ ਸਿੰਘ ਵਾਸੀ ਗ੍ਰੀਨ ਮਾਡਲ ਤਾਰੂ ਕਾ ਵਾੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਭੱਲਾ ਕੰਪਲੈਕਸ ਦੇ ਬਾਹਰ ਲੱਗਾ ਕੇ ਆਪਣੇ ਦਫ਼ਤਰ ਦੇ ਅੰਦਰ ਚਲਾ ਗਿਆ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਗਾਇਬ ਸੀ | ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਗਊਸ਼ਾਲਾ ਮੋਠਾਂਵਾਲ ਨੂੰ ਤੂੜੀ ਅਤੇ ਫੀਡ ਭੇਟ <br/> ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।